ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 5 ਫਰਵਰੀ ਨੂੰ ਵਿਸ਼ੇਸ਼ ਜਾਂਚ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਪਾਏ ਗਏ ਹਨ।
ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜਣ ‘ਤੇ ਉਨ੍ਹਾਂ ਨੂੰ ਮੁਕਤਸਰ ਤੋਂ ਚੰਡੀਗੜ੍ਹ PGI ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦਾ ਚੈੱਕਅਪ ਕੀਤਾ ਗਿਆ। ਹਾਲ ਹੀ ਵਿੱਚ ਉਹ ਕੋਰੋਨਾ ਪਾਜ਼ੀਟਿਵ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਉਹ ਲੰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਉਹ 10 ਵਾਰ ਵਿਧਾਨ ਸਭਾ ਚੋਣਾਂ ਵੀ ਜਿੱਤ ਚੁੱਕੇ ਹਨ।