ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਸਕਿਓਰਿਟੀ ਵਾਪਿਸ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕੇ ਦਲੀਲ ਦਿੱਤੀ ਹੈ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਨਾਲ ਉਨ੍ਹਾਂ ਦੀ ਜਾਨ ਖਤਰੇ ਵਿੱਚ ਪੈ ਗਈ ਹੈ। ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।
ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪਿੰਕੀ ਕੋਲ 28 ਪੁਲਿਸ ਵਾਲੇ ਅਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਿਹਾ ਗਿਆ ਕਿ ਪਿੰਕੀ ਨੂੰ ਕੋਈ ਖਾਸ ਖਤਰਾ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਤਹਿਤ ਸੁਰੱਖਿਆ ਦਿੱਤੀ ਜਾਵੇਗੀ। ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ ‘ਤੇ ਕੈਂਚੀ ਚਲਾਉਂਦੇ ਹੋਏ ਪਿੰਕੀ ਤੋਂ 26 ਗੰਨਮੈਨ ਅਤੇ ਪਾਇਲਟ ਵਾਪਸ ਲੈ ਲਏ। ਹੁਣ ਉਨ੍ਹਾਂ ਕੋਲ ਸਿਰਫ਼ 2 ਪੁਲਿਸ ਮੁਲਾਜ਼ਮ ਰਹਿ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਅੱਠ ਵੱਡੇ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਵਿੱਚ ਪਰਮਿੰਦਰ ਪਿੰਕੀ ਦਾ ਨਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਸਾਬਕਾ ਸੀ.ਐਮ. ਰਾਜਿੰਦਰ ਕੌਰ ਭੱਠਲ ਅਤੇ ਸੁਨੀਲ ਜਾਖੜ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਗਈ ਹੈ। ਮਾਨ ਸਰਕਾਰ ਨੇ ਇਸ ਕਦਮ ਨਾਲ 127 ਪੁਲਿਸ ਮੁਲਾਜ਼ਮ ਅਤੇ 9 ਪਾਇਲਟ ਵਾਹਨ ਵਾਪਸ ਬੁਲਾ ਲਏ ਸਨ।