ਪੰਜਾਬ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ। ਬਲਾਕ ਪੱਟੀ ਵਿਖੇ ਕਾਂਗਰਸ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਤੂਤ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ 3 ਅਣਪਛਾਤੇ ਵਿਅਕਤੀ ਬਾਈਕ ‘ਤੇ ਸਵਾਲ ਹੋ ਕੇ ਆਏ ਤੇ ਉਨ੍ਹਾਂ ਵੱਲੋਂ ਸਾਬਕਾ ਸਰਪੰਚ ਦੇ 6 ਗੋਲੀਆਂ ਮਾਰੀਆਂ ਗਈਆਂ। ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਉਹ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਕੋਟ ਬੁੱਢਾ ਵਿਖੇ ਬੰਨ੍ਹ ਨੂੰ ਪੱਕਾ ਕਰਨ ਲਈ ਧੁੱਸੀ ਬੰਨ੍ਹ ‘ਤੇ ਮਿੱਟੀ ਪਾ ਕੇ ਘਰ ਵਾਪਸ ਆ ਰਹੇ ਸਨ ਕਿ ਰਸਤੇ ਵਿਚ 3 ਬਾਈਕ ਸਵਾਰਾਂ ਨੇ ਸਾਬਕਾ ਸਰਪੰਚ ‘ਤੇ 10 ਰੌਂਦ ਫਾਇਰ ਕੀਤੇ ਜਿਨ੍ਹਾਂ ਵਿਚੋਂ 6 ਗੋਲੀਆਂ ਉਨ੍ਹਾਂ ਦੇ ਲੱਗੀਆਂ ਤੇ ਉਹ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਸਾਬਕਾ ਸਰਪੰਚ ਗੁਰਮੇਲ ਸਿੰਘ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਖਬਰ ਹੈ ਕਿ ਫਾਇਰਿੰਗ ਕਰਨ ਮਗਰੋਂ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























