ਮੋਹਾਲੀ : ਮੋਹਾਲੀ ਅਦਾਲਤ ਨੇ ਪੰਜਾਬ ਵਿਜੀਲੈਂਸ ਵੱਲੋਂ ਪਿਛਲੇ ਸਾਲ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਦੱਸ ਦੇਈਏ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਨੂੰ ਲੈ ਕੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। 25 ਅਪ੍ਰੈਲ ਤੱਕ ਮੋਹਾਲੀ ਅਦਾਲਤ ਨੇ ਫੈਸਲੇ ਨੂੰ ਸੁਰੱਖਿਅਤ ਰੱਖਿਆ ਗਿਆ ਸੀ ਜਿਸ ਦੀ ਸੁਣਵਾਈ ਅੱਜ ਚੰਡੀਗੜ੍ਹ ਦੇ ਸੈਕਟਰ-20 ਵਿਚ ਹੋਈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: