Former DSGMC president GK : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਗੋਲਕ ਚੋਰੀ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 30 ਮਈ 2019 ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ ਚਾਰ ਦੋਸ਼ ਲਗਾ ਕੇ ਸਾਬਕਾ ਪ੍ਰਧਾਨ ਖਿਲਾਫ ਥਾਣਾ ਨਾਰਥ ਐਵੇਨਿਊ ਵਰਿੱਚ ਸ਼ਿਕਾਇਤ ਦਿੱਤੀ ਗਈ ਸੀ। ਉਸੇ ਸ਼ਿਕਾਇਤ ਦੇ ਆਧਾਰ ’ਤੇ ਮਨਜੀਤ ਸਿੰਘ ਜੀਕੇ ਕੇ ਪਟਿਆਲਾ ਹਾਊਸ ਅਦਾਲਤ ਵੱਲੋਂ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਉਥੇ ਹੀ ਮਨਜੀਤ ਸਿੰਘ ਜੀਕੇ ਨੂੰ ਦਿੱਲੀ ਵਿੱਚ ਵੱਡੇ-ਵੱਡੇ ਹੋਰਡਿੰਗਾਂ ਵਿੱਚ ਗੋਲਕ ਚੋਰ ਲਿਖਿਆ ਹੋਇਆ ਹੈ। ਦਿੱਲੀ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਹੋਏ ਇਨ੍ਹਾਂ ਹੋਰਡਿੰਗਾਂ ’ਤੇ ਲਿਖਿਆ ਗਿਆ ਹੈ ਕਿ ਗੁਰਦੁਆਰੇ ਦੀ ਗੋਲਕ ਵਿੱਚੋਂ ਚੋਰੀ ਕਰਨ ’ਤੇ ਉਨ੍ਹਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।
ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ FIR ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਐਫਆਈਆਰ ਵਿੱਚ ਦਰਜ ਚਾਰੋਂ ਦੋਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਗਤ ਵੱਲੋਂ ਦਿੱਤੇ ਗਏ ਇਸ ਪੈਸੇ ਦੀ ਕਮੇਟੀ ਵੱਲੋਂ ਜੀਕੇ ਕੋਲੋਂ ਕਿਸੇ ਵੀ ਤਰ੍ਹਾਂ ਵਸੂਲੀ ਕੀਤੀ ਜਾਵੇਗੀ। ਦੱਸ ਦੇਈਏ ਕਿ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਖਿਲਾਫ ਇਹ ਸ਼ਿਕਾਇਤ ਦਿੱਤੀ ਸੀ ਅਤੇ ਗੋਲਕ ਦੇ ਪੈਸੇ ਦਾ ਹਿਸਾਬ ਲੈਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੈਂਟੀ ਵੱਲੋਂ ਵੀ ਪਟਿਆਲਾ ਹਾਊਸ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜੀਕੇ ਨੇ ਕਿਹਾ ਹੈ ਕਿ ਅਦਾਲਤ ਦੇ ਇਨ੍ਹਾਂ ਹੁਕਮਾਂ ‘ਤੇ ਸਵਾਲ ਚੁੱਕਣ ਦੀ ਬਜਾਏ ਉਨ੍ਹਾਂ ਦੇ ਵਕੀਲ ਇਸ ਹੁਕਮ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦੇਣਗੇ।
ਉਥੇ ਹੀ ਇਸ ਬਾਰੇ ਮਨਜੀਤ ਜੀਕੇ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖਤਮ ਹੋ ਚੁੱਕੀ ਹੈ। ਇਸ ਸੰਬੰਧੀ ਉਨ੍ਹਾਂ ਨੇ ਵੱਖ-ਵੱਖ ਏਜੰਸੀਆਂ ਵੱਲੋਂ ਇਸ ਸੰਬੰਧੀ ਜਾਂਚ ਦੀ ਜਾਣਕਾਰੀ ਵੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਨੂੰ ਇਹਨਾਂ ਆਰੋਪਾਂ ਵਿੱਚ ਸਚਾਈ ਦੀ ਪੁਸ਼ਟੀ ਲਈ ਸਬੂਤ ਨਹੀਂ ਮਿਲੇ। ਜੀਕੇ ਨੇ ਹਾਲ ਹੀ ਵਿੱਚ ਆਰਥਿਕ ਦੋਸ਼ ਸ਼ਾਖਾ ਵੱਲੋਂ ਪਟਿਆਲਾ ਹਾਊਸ ਕੋਰਟ ਵਿੱਚ ਜਮਾਂ ਕਰਵਾਈ ਗਈ ਜਾਂਚ ਰਿਪੋਰਟ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਵੀ ਉਨ੍ਹਾਂ ‘ਤੇ ਵਿਦੇਸ਼ੀ ਕਰੰਸੀ ਕੱਢਣ ਦਾ ਇਲਜ਼ਾਮ ਲਗਾਇਆ ਗਿਆ। ਪਰ ਜਦੋਂ ਜਾਂਚ ਹੋਈ ਤਾਂ ਉਸ ਵਿੱਚ ਕੋਈ ਗ਼ਲਤੀ ਪ੍ਰਾਪਤ ਨਹੀਂ ਹੋਈ। ਇਸ ਦੇ ਨਾਲ ਪਾਣੀ ਦੀ ਖ਼ਰੀਦ ਦੇ 2 ਬਿੱਲਾਂ ਨੂੰ ਝੂਠਾ ਦੱਸਿਆ ਗਿਆ ਸੀ, ਪਰ ਜਾਂਚ ਕਰਤਾ ਨੇ ਉਸ ਨੂੰ ਵੀ ਸਹੀ ਪਾਇਆ।