Former IAS officers also came : ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 27ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਨੂੰ ਪੂਰੇ ਦੇਸ਼ ਵਿੱਚ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਸਾਬਕਾ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੇ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਅੰਦੋਲਨ ਵਿਚ ਆਪਣਾ ਸਮਰਥਨ ਵਧਾਉਂਦਿਆਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ।
ਬੀਤੇ ਦਿਨ ਹੋਈ ਹੋਈ ਇਕ ਮੀਟਿੰਗ ਵਿਚ ਸਾਬਕਾ ਮੁੱਖ ਸਕੱਤਰਾਂ ਸਮੇਤ ਘੱਟੋ-ਘੱਟ 18 ਸਾਬਕਾ ਆਈ.ਏ.ਐੱਸ. ਅਧਿਕਾਰੀਆਂ ਨੇ ਖੇਤੀ ਕਾਨੂੰਨਾਂ ਦੇ ਪ੍ਰਭਾਵ ਬਾਰੇ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਕੀਤੇ ਜਾਰਹੇ ਸ਼ਾਂਤਮਈ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਸੇਵਾਮੁਕਤ ਅਧਿਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 38 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਵਿੱਤੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਇਹ ਚਿੰਤਾ ਵੀ ਜ਼ਾਹਰ ਕੀਤੀ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਾਪਸ ਲੈਣ ਅਤੇ ਸਰਕਾਰੀ ਅਨਾਜ ਦੀ ਖਰੀਦ ਦੀ ਸਥਿਤੀ ਵਿਚ ਪਹਿਲਾਂ ਹੀ ਕਰਜ਼ੇ ਤੋਂ ਤੰਗ ਪਈ ਖੇਤੀ ਸੈਕਟਰ ਆਰਥਿਕ ਗਿਰਾਵਟ ਵੱਲ ਜਾਣਗੇ।
ਦੱਸਣਯੋਗ ਹੈ ਕਿ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਪੱਤਰ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਬੰਧੀ ਅੱਜ ਬੈਠਕ ਕੀਤੀ ਜਾਵੇਗੀ। ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦੱਸ ਦੇਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਦੌਰ ਦੀ ਗੱਲਬਾਤ ਤੋਂ ਬਾਅਦ 9 ਦਸੰਬਰ ਨੂੰ ਗੱਲਬਾਤ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਉਹ ਕਾਨੂੰਨ ਰੱਦ ਕਰਵਾਉਣ ‘ਤੇ ਅੜੇ ਹੋਏ ਹਨ।