ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ ਆਈਜੀ ਅਤੇ ਸਾਬਕਾ ਐਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਭਲਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਜਾ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੱਲ੍ਹ ਅੰਮ੍ਰਿਤਸਰ ਆ ਰਹੇ ਹਨ। ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਤੇ ਸਿਰਫ ਆਮ ਆਦਮੀ ਪਾਰਟੀ ਹੀ ਉਸ ਦੀ ਉਮੀਦ ਹੈ। ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿਚ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਾਂਗੇ।
ਇਹ ਵੀ ਪੜ੍ਹੋ : ਰਿਵਾਲਵਰ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਨਾਲ ASI ਦੀ ਹੋਈ ਮੌਤ






















