Former Jathedar of Sri Akal Takhat Sahib : ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਿਆਨੀ ਜੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਕੈਪਟਨ ਨੇ ਉਨ੍ਹਾਂ ਦੇ ਪਰਿਵਾਰ ਤੇ ਸਮਰਥਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਵਿਦਵਾਨ ਅਤੇ ਨਿਮਰ ਵਿਅਕਤੀ ਸਨ। ਉਨ੍ਹਾਂ ਦਾ ਜੀਵਨ ਨਿਰਸਵਾਰਥ ਮਨੁੱਖ ਸੇਵਾ ਦਾ ਪ੍ਰਗਟਾਵਾ ਸੀ। ਉਨ੍ਹਾਂ ਨੇ ਇੱਕ ਹਮਦਰਦੀ ਵਾਲਾ ਅਤੇ ਸਦਭਾਵਨਾ ਭਰਪੂਰ ਸਮਾਜ ਬਣਾਉਣ ਲਈ ਕੰਮ ਕੀਤਾ। ਉਨ੍ਹਾਂ ਦੇ ਦਿਹਾਂਤ ਨਾਲ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਪਰਿਵਾਰ ਤੇ ਪ੍ਰਸ਼ੰਸਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਅੱਜ ਸ਼ਾਮ 6 ਵਜੇ ਉਨ੍ਹਾਂ ਦੀ ਤਬੀਅਤ ਖਰਾਬ ਹਣ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਪੌਣੇ ਕੁ 8 ਵਜੇ ਦੇ ਕਰੀਬ ਉਨ੍ਹਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਗੁਰਬਾਣੀ ਵਿਆਕਰਣ ਦੇ ਚੰਗੇ ਗਿਆਤਾ ਸਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਵੀ ਰਹਿ ਚੁੱਕੇ ਸਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਦੀ ਮੌਤ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਕੀ ਹੋਵੇਗਾ ਜੇ ਤੁਸੀਂ ਲੈ ਲਈਆਂ ਟੀਕੇ ਦੀਆਂ ਦੋ ਵੱਖ-ਵੱਖ ਖੁਰਾਕਾਂ? ਜਾਣੋ ਕੀ ਕਹਿੰਦੇ ਹਨ ਮਾਹਰ