Former Minister Inderjit Singh Zira : ਚੰਡੀਗੜ੍ਹ, 12 ਮਈ, 2021: ਜ਼ੀਰਾ ਤੋਂ ਪੰਜਾਬ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਵੱਡਾ ਸਦਮਾ ਲੱਗਾ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅੱਜ ਸਵੇਰੇ ਲਗਭਗ 5 ਵਜੇ ਦੇ ਕਰੀਬ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ।
ਇਸ ਗੱਲ ਦੀ ਜਾਣਕਾਰੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੱਜ 12 ਮਈ ਨੂੰ ਦੁਪਹਿਰ 3.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਜ਼ੀਰਾ ਨੇੜੇ ਬਸਤੀ ਬੂਟੇ ਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਜਾਣਕਾਰੀ ਮ੍ਰਿਤਕ ਦੇ ਭਰਾ ਮਹਿੰਦਰਜੀਤ ਸਿੰਘ ਜ਼ੀਰਾ ਨੇ ਸਾਂਝੀ ਕੀਤੀ ਹੈ।