ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਮਗਰੋਂ ਵਿਧਾਨ ਸਭਾ ਪਹੁੰਚੇ ਸਨ । ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸਨ ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਉਮਰ 70 ਵਰ੍ਹਿਆਂ ਦੇ ਸਨ । ਇਸ ਸਬੰਧੀ ਉਨ੍ਹਾਂ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਨੂੰ ਮੰਗਲਵਾਰ ਸਵੇਰੇ ਛਾਤੀ ਵਿੱਚ ਦਰਦ ਮਹਿਸੂਸ ਹੋਣ ਬਾਅਦ ਤੁਰੰਤ ਮੈਡੀਕਲ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’
ਦੱਸ ਦੇਈਏ ਕਿ ਅਜੀਤ ਸਿੰਘ ਸ਼ਾਂਤ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ । ਉਨ੍ਹਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: