ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕਾ ਅਮਰਜੀਤ ਸਿੰਘ ਸੰਦੋਆ ਨੂੰ ਬਾਹਰ ਦਾ ਰਸਤਾ ਦਿਖਾਇਆ ਕਿਉਂਕਿ ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਇਲਜ਼ਾਮ ਲੱਗਾ ਹੈ।
ਕਾਂਗਰਸ ਤੋਂ ਬਾਅਦ ਸੰਦੋਆ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੀ ਜਿਨ੍ਹਾਂ ਨੂੰ ਹੁਣ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ। ਅਮਰਜੀਤ ਸਿੰਘ ਸੰਦੋਆ ਰੋਪੜ ਤੋਂ ਸਾਬਕਾ ਵਿਧਾਇਕ ਹਨ। ਇਸ ਸਬੰਧੀ ਸਟੇਟ ਜਨਰਲ ਸੈਕਟਰੀ ਹਰਚੰਦ ਸਿੰਘ ਦੇ ਦਸਤਖਤਾਂ ਹੇਠ ਪੱਤਰ ਵੀ ਜਾਰੀ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਅਮਰਜੀਤ ਸਿੰਘ ਸੰਦੋਆ ਪਾਰਟੀ ਵਿਰੁੱਧ ਬੋਲਦੇ ਹਨ ਜਿਸ ਦੇ ਚੱਲਦੇ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ : AAP ਮੰਤਰੀਆਂ ਖਿਲਾਫ਼ FIR ਹੋਣ ‘ਤੇ ਬੋਲੇ CM ਮਾਨ-‘ਜਿਹੜਾ ਸੱਚ ਬੋਲੇਗਾ ਉਸ ‘ਤੇ ਹੋਵੇਗੀ FIR’
ਅਮਰਜੀਤ ਸਿੰਘ ਸੰਦੋਆ ਵੱਲੋਂ ਬਿਆਨ ਦਿੱਤਾ ਗਿਆ ਸੀ ਜਿਸ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਾਰ ਨਹੀਂ ਲੈ ਰਹੀ। ਲਗਾਤਾਰ ਉਨ੍ਹਾਂ ਵੱਲੋਂ ਸਰਕਾਰ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਸੀ ਜਿਸ ਕਰਕੇ ਮਾਨ ਸਰਕਾਰ ਵੱਲੋਂ ਇਹ ਵੱਡਾ ਐਕਸ਼ਨ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























