ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਵਿਧਾਇਕ ਦੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਹੈ। ਦਾਨਿਸ਼ਮੰਦਾਂ ਇਲਾਕੇ ਵਿਚ ਦੁਰਗੇ ਦੇ ਖੂਹ ਕੋਲ ਇਹ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਰਹੇ ਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਗਲੀ ਦੇ ਹੀ ਕੁਝ ਮੁੰਡਿਆਂ ਵਲੋਂ ਕਤਲ ਕਰ ਦਿੱਤਾ ਗਿਆ। ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਿਕਾਸ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਗਲੀ ਦੇ ਕੁਝ ਮੁੰਡਿਆਂ ਨਾਲ ਵਿਕਾਸ ਦਾ ਵਿਵਾਦ ਚੱਲ ਰਿਹਾ ਸੀ ਉਸੇ ਦੇ ਚੱਲਦਿਆਂ ਉਨ੍ਹਾਂ ਮੁੰਡਿਆਂ ਵੱਲੋਂ ਵਿਕਾਸ ਨੂੰ ਘੇਰ ਕੇ ਉਸ ‘ਤੇ ਹਮਲਾ ਕੀਤਾ ਜਾਂਦਾ ਹੈ, ਉਸ ਦੀ ਮਾਰਕੁੱਟ ਕਰਕੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕੀਤਾ ਗਿਆ। ਹਮਲੇ ਦੌਰਾਨ ਵਿਕਾਸ ਦੇ ਗੰਭੀਰ ਸੱਟਾਂ ਲੱਗੀਆਂ। ਹਮਲਾ ਕਰਨ ਦੇ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਵਿਕਾਸ ਨੂੰ ਤੁਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੋਗਾ : ਵਿਆਹ ਤੋਂ ਵਾਪਿਸ ਆ ਰਹੀ DJ ਵਾਲੀ ਪਿਕਅੱਪ ਗੱਡੀ ਫੁੱਟਪਾਥ ‘ਤੇ ਪਲਟੀ, 1 ਦੀ ਮੌਤ, 3 ਜ਼ਖਮੀ
ਘਟਨਾ ਦੇ ਤੁਰੰਤ ਬਾਅਦ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਵਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ। ਸਾਬਕਾ MLA ਨੇ ਦੱਸਿਆ ਕਿ ਵਿਕਾਸ ‘ਤੇ ਤਿੰਨ ਮੁੰਡਿਆਂ ਵੱਲੋਂ ਹਮਲਾ ਕੀਤਾ ਗਿਆ। ਵਿਕਾਸ ਵੱਲੋਂ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























