Forty Nine Corona new cases : ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਦਿਨ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਫਿਰ ਜ਼ਿਲੇ ਵਿਚ ਕੋਰੋਨਾ ਦੇ ਅੱਜ 49 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1101 ਹੋ ਗਈ ਹੈ। ਇਸ ਤੋਂ ਇਲਾਵਾ ਫਰੀਦਕੋਟ ਮੈਡੀਕਲ ਕਾਲਜ ਤੋਂ ਆਈ 558 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 688 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਮਿਲੀ ਜਾਣਕਾਰੀ ਮੁਤਾਬਕ ਅੱਜ ਆਏ ਨਵੇਂ ਮਾਮਲਿਆਂ ਵਿਚ 10 ਮਰੀਜ਼ ਮਖਦੂਮਪੁਰਾ ਨਾਲ ਸਬੰਧਤ ਹਨ ਇਸ ਤੋਂ ਇਲਾਵਾ ਅਵਤਾਰ ਨਗਰ ਅਤੇ ਅਮਰ ਨਗਰ ਤੋਂ ਵੀ ਕੁਝ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਅੱਜ ਮਿਲੇ ਮਰੀਜ਼ਾਂ ਵਿਚ ਵਿਚ 17 ਫੌਜ ਦੇ ਜਵਾਨਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿਚੋਂ 46 ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲੇ ਵਿਚ ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 38 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਐਸਐਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ਦੇ ਐਸਡੀਐਮ ਡਾ. ਸੰਜੀਵ ਕੁਮਾਰ ਸ਼ਰਮਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਨਾਲ ਪੁਲਿਸ ਤੇ ਜ਼ਿਲਾ ਪ੍ਰਸ਼ਾਸਨ ਵਿਚ ਹਫੜਾ-ਦਫੜੀ ਮਚ ਗਈ ਹੈ ਕਿਉਂਕਿ ਦੋਹਾਂ ਦੀ ਅਧਿਕਾਰੀਆਂ ਨੇ ਬੀਤੇ ਦਿਨੀਂ ਕਾਫੀ ਮੀਟਿੰਗਾਂ ਅਤੇ ਸਮਾਰੋਹਾਂ ਵਿਚ ਸ਼ਮੂਲੀਅਤ ਕੀਤੀ ਸੀ। ਐਸਐਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਅਵਤਾਰ ਹੈਨਰੀ ਦੀ ਧੀ ਦੇ ਵਿਆਹ ਸਮਾਰੋਹ ਵਿਚ ਵੀ ਸ਼ਾਮਲ ਹੋਏ ਸਨ।