Found 34 new patients including : ਪੰਜਾਬ ਵਿਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਸੂਬੇ ਵਿਚ ਇਸ ਦੇ ਮਾਮਲਿਆਂ ਵਿਚ ਲਗਾਤਾਰ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਹੁਸ਼ਿਆਰਪੁਰ ਵਿਚ ਕੋਰੋਨਾ ਦੇ ਇਕੱਠੇ 34 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਸਾਹਮਣੇ ਆਏ ਨਵੇਂ ਮਾਮਲਿਆਂ ਵਿਚ 31 ਖੜਕਾਂ ਕੈਂਪ ਦੇ ਬੀਐਸਐਫ ਦੇ ਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 253 ਹੋ ਗਈ ਹੈ, ਜਦਕਿ 7 ਲੋਕ ਇਸ ਮਹਾਮਾਰੀ ਨਾਲ ਜ਼ਿਲੇ ਵਿਚ ਆਪਣੀ ਜਾਨ ਗੁਆ ਚੁੱਕੇ ਹਨ। ਉਥੇ ਹੀ ਹੁਣ ਤੱਕ ਇਸ ਵਾਇਰਸ ਨੂੰ 183 ਲੋਕ ਮਾਤ ਦੇਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ ਕੁਲ ਸਰਗਰਮ ਮਾਮਲੇ 63 ਹਨ, ਜੋਕਿ ਜ਼ੇਰੇ ਇਲਾਜ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚੋਂ ਕੋਰੋਨਾ ਦੇ ਪੰਜ ਮਾਮਲੇ ਸਾਹਮਣੇ ਆਏ ਸਨ, ਉਨ੍ਹਾਂ ਵਿਚ ਵੀ ਖੜਕਾਂ ਕੈਂਪ ਦਾ ਇਕ ਬੀਐਸਐਫ ਦਾ ਜਵਾਨ ਸ਼ਾਮਲ ਸੀ। ਇਸ ਤੋਂ ਇਲਾਵਾ ਇਕ ਪੁਲਿਸ ਮੁਲਾਜ਼ਮ, ਇਕ ਔਰਤ ਅਤੇ ਸਿਹਤ ਕੇਂਦਰ ਮੰਡ ਮੰਡੇਰ ਤੋਂ ਦੋ ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 19,828 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 18,292 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 1309 ਸੈਂਪਲਾਂ ਦਾ ਰਿਪੋਰਟ ਆਉਣੀ ਅਜੇ ਬਾਕੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਮਾਮਲਾ ਹੁੰਦਾ ਸਾਹਮਣੇ ਆ ਰਿਹਾ ਹੈ। ਆਲਮ ਇਹ ਹੈ ਕਿ ਹੁਣ ਪੰਜਾਬ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 9120 ਤੋਂ ਵਧ ਹੋ ਚੁੱਕੀ ਹੈ, ਜਦਕਿ 231 ਲੋਕ ਇਸ ਨਾਮੁਰਾਦ ਮਹਾਮਾਰੀ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿਹੁਣ ਤੱਕ ਇਸ ਬੀਮਾਰੀ ਨੂੰ ਮਾਤ ਦੇ ਕੇ 6295 ਲੋਕ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਅਜੇਵੀ ਇਸ ਦੇ 2591 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।