Four arrested spreading rumors: ਪਿਛਲੇ ਕਈ ਦਿਨਾਂ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਅਫਵਾਹਾਂ ਦੇਖਣ ਨੂੰ ਮਿਲ ਰਹੀਆਂ ਸਨ। ਹਾਲਾਂਕਿ ਅਮਿਤ ਸ਼ਾਹ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਬਾਰੇ ਅਫਵਾਹ ਫੈਲਾਉਣ ਲਈ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਚਾਰੇ ਲੋਕਾਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਦੋ ਲੋਕਾਂ ਨੂੰ ਅਹਿਮਦਾਬਾਦ ਅਤੇ ਦੋ ਨੂੰ ਭਾਵਨਗਰ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ।
ਇਸ ਮਾਮਲੇ ‘ਤੇ ਕ੍ਰਾਈਮ ਬ੍ਰਾਂਚ ਦੇ ਵਿਸ਼ੇਸ਼ ਸੀ.ਪੀ ਅਜੈ ਤੋਮਰ ਨੇ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਨਾਮ ‘ਤੇ ਇਕ ਜਾਅਲੀ ਪੋਸਟ ਬਣਾਈ ਗਈ ਸੀ ਅਤੇ ਇਸ ਨੂੰ ਵੱਖ-ਵੱਖ ਗਰੁੱਪਾਂ ‘ਚ ਪਾਇਆ ਗਿਆ ਸੀ। ਇਸ ਮਾਮਲੇ ਵਿੱਚ ਜਿਹੜੇ ਲੋਕਾਂ ਦਾ ਪਰਦਾਫਾਸ਼ ਹੋਇਆ ਹੈ ਉਨ੍ਹਾਂ ਵਿੱਚ ਅਹਿਮਦਾਬਾਦ ਤੋਂ ਫਿਰੋਜ਼ ਖਾਨ ਪਠਾਨ ਅਤੇ ਸਰਫਰਾਜ ਮੇਮਨ ਸ਼ਾਮਲ ਹਨ। ਸਾਜਦ ਅਲੀ ਅਤੇ ਸਹਿਜਾਦ ਹੁਸੈਨ ਭਾਵਨਗਰ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਜਾਅਲੀ ਪੋਸਟ ਕਿਸ ਨੇ ਬਣਾਈ ਹੈ ਅਤੇ ਕਿਸ ਮਕਸਦ ਲਈ। ਉਸ ਦੀ ਗ੍ਰਿਫਤਾਰੀ ਵੀ ਜਲਦੀ ਕਰ ਦਿੱਤੀ ਜਾਵੇਗੀ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਫਿਲਹਾਲ ਆਈਟੀ ਐਕਟ 66ਸੀ ਦੇ ਤਹਿਤ ਕਾਰਵਾਈ ਕਰ ਰਹੀ ਹੈ।