Four Cases reported of Corona : ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ। ਪੰਜਾਬ ਵਿਚ ਵੀ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲੇ ਬਰਨਾਲਾ ਜ਼ਿਲੇ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਸ਼ਨੀਵਾਰ ਚਾਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਤਿੰਨ ਕੋਰੋਨਾ ਮਰੀਜ਼ ਸਥਾਨਕ ਸ਼ਹਿਰ ਵਿਚ ਕੱਚਾ ਕਾਲਜ ਰੋਡ ਦੇ ਰਹਿਣ ਵਾਲੇ ਹਨ, ਜਦਕਿ ਚੌਥਾ ਮਰੀਜ਼ ਬਰਨਾਲਾ ਦੇ ਪਿੰਡ ਸਹੇਜੜਾ ਨਾਲ ਸਬੰਧਤ ਹੈ।
ਇਨ੍ਹਾਂ ਚਾਰ ਨਵੇਂ ਮਾਮਲਿਆਂ ਦੇ ਆਉਣ ਨਾਲ ਹੁਣ ਜ਼ਿਲੇ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 50 ਹੋ ਗਈ ਹੈ, ਜਦਕਿ ਜ਼ਿਲੇ ਵਿਚ ਕੁਲ 19 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ 29 ਲੋਕਾਂ ਨੇ ਇਸ ਖਤਰਨਾਕ ਵਾਇਰਸ ਨੂੰ ਮਾਤ ਦੇ ਦਿੱਤੀ ਹੈ, ਜਦਕਿ 2 ਲੋਕ ਇਸ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਇਥੇ ਦੱਸਣਯੋਗ ਹੈ ਕਿ ਸੂਬੇ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਚੱਲਦਿਆਂ ਹੁਣ ਪੰਜਾਬ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 5000 ਤੋਂ ਵੀ ਪਾਰ ਹੋ ਗਿਆ ਹੈ। ਦੱਸ ਦੇਈਏ ਕਿ ਇਸ ਖਤਰਨਾਕ ਵਾਇਰਸ ਨਾਲ ਹੁਣ ਤੱਕ ਸੂਬੇ ਵਿਚ 125 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿਚ 2297 ਮਰੀਜ਼ਾਂ ਨੇ ਇਸ ਮਹਾਮਾਰੀ ਤੋਂ ਜੰਗ ਫਤਿਹ ਕੀਤੀ ਹੈ, ਜਿਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ, ਉਥੇ ਹੀ ਅਜੇ ਵੀ ਸੂਬੇ ਵਿਚ ਇਸ ਦੇ 1500 ਤੋਂ ਵੱਧ ਸਰਗਰਮ ਮਾਮਲੇ ਹਨ।