ਪੰਜਾਬ ਵਿੱਚ ਬਲੈਕ ਫੰਗਸ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਰਾਜ ਵਿਚ ਚਾਰ ਲੋਕਾਂ ਦੀ ਇਸ ਨਾਲ ਮੌਤ ਹੋ ਗਈ, ਜਦੋਂ ਕਿ ਲੁਧਿਆਣਾ ਵਿੱਚ ਪੰਜ ਅਤੇ ਅੰਮ੍ਰਿਤਸਰ ਵਿਚ ਦੋ ਨਵੇਂ ਮਰੀਜ਼ ਮਿਲੇ।
ਪਠਾਨਕੋਟ ਦੇ ਸੁਜਾਨਪੁਰ ਖੇਤਰ ਦੇ ਆਦਰਸ਼ ਨਗਰ ਵਿੱਚ ਬਲੈਕ ਫੰਗਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਬਲਵੰਤ ਰਾਜ ਨੂੰ 15 ਮਈ ਤੋਂ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਕਰੀਬਨ 20 ਦਿਨ ਪਹਿਲਾਂ ਉਹ ਕੋਰੋਨਾ ਦੀ ਲਪੇਟ ਵਿੱਚ ਆ ਗਿਆ ਸ। ਉਸ ਦੀਆਂ ਅੱਖਾਂ ਦੀ ਰੋਸ਼ਨੀ ਬਲੈਕ ਫੰਗਸ ਕਰਕੇ ਚਲੀ ਗਈ ਸੀ।
ਉਸ ਦਾ ਅਪੋਲੋ ਹਸਪਤਾਲ ਲੁਧਿਆਣਾ ਵਿਖੇ 15 ਮਈ ਤੋਂ 24 ਮਈ ਤੱਕ ਇਲਾਜ ਹੋਇਆ। ਪਰਿਵਾਰਕ ਮੈਂਬਰਾਂ ਅਨੁਸਾਰ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਨੂੰ ਘਰ ਲੈ ਜਾਣ ਲਈ ਕਿਹਾ। ਸੋਮਵਾਰ ਨੂੰ ਹਸਪਤਾਲ ਤੋਂ ਘਰ ਆਉਂਦੇ ਸਮੇਂ ਮਰੀਜ਼ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਜ ’ਤੇ ਲਗਭਗ ਪੰਜ ਲੱਖ ਰੁਪਏ ਖਰਚ ਹੋਏ।
ਦੂਜੇ ਪਾਸੇ, ਇੱਕ ਵਿਅਕਤੀ ਦੀ ਮੰਗਲਵਾਰ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬਲੈਕ ਫੰਗਸ ਨਾਲ ਮੌਤ ਹੋ ਗਈ, ਜਦੋਂਕਿ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪਟਿਆਲੇ ਵਿਚ ਹੁਣ ਤੱਕ ਬਲੈਕ ਫੰਗਸ ਦੇ 20 ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਤੱਕ ਛੇ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਥੇ ਹੀ ਗੁਰਦਾਸਪੁਰ ਵਿੱਚ ਮੰਗਲਵਾਰ ਨੂੰ ਬਲੈਕ ਫੰਗਸ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇਸ ਦੇ ਦੋ ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਦੋਵੇਂ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਵਿਖੇ ਜ਼ੇਰੇ ਇਲਾਜ ਹਨ। ਸੋਮਵਾਰ ਨੂੰ, ਡਾਕਟਰਾਂ ਨੇ ਕੋਰੋਨਾ ਨਾਲ ਪ੍ਰਭਾਵਿਤ ਪੰਜ ਮਰੀਜ਼ਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਪਹਿਲ- ਠੀਕ ਹੋਏ ਲੋੜਵੰਦ ਕੋਰੋਨਾ ਮਰੀਜ਼ਾਂ ਨੂੰ ਦੇਵੇਗੀ ਆਕਸੀਜਨ ਕੰਸੰਟ੍ਰੇਟਰ
ਉਨ੍ਹਾਂ ਦੀ ਰਿਪੋਰਟ ਮੰਗਲਵਾਰ ਨੂੰ ਪਾਜ਼ੀਟਿਵ ਆਈ ਦੋਵੇਂ 60 ਸਾਲ ਤੋਂ ਵੱਧ ਉਮਰ ਦੇ ਹਨ। ਜ਼ਿਲ੍ਹੇ ਵਿੱਚ ਕੁੱਲ 15 ਮਰੀਜ਼ ਰਿਪੋਰਟ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਬਲੈਕ ਫੰਗਸ ਦੇ ਇਲਾਜ ਵਿਚ ਵਰਤਿਆ ਜਾਣ ਵਾਲਾ ਐਂਫੋ-ਬੀ ਟੀਕਾ ਹੁਣ ਗੁਰੂ ਨਾਨਕ ਦੇਵ ਹਸਪਤਾਲ ਵਿਚ ਉਪਲੱਬਧ ਹੈ। ਲੁਧਿਆਣਾ ਵਿੱਚ ਵੀ ਬਲੈਕ ਦੇ ਪੰਜ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਲੁਧਿਆਣਾ ਦੇ ਹੀ ਵਸਨੀਕ ਹਨ।