Four people died in Accident : ਪੰਜਾਬ ਦੇ ਕਪੂਥਲਾ ਜ਼ਿਲ੍ਹੇ ਵਿੱਚ ਪੈਂਦੇ ਫਗਵਾੜਾ ਵਿੱਚ ਭਿਆਨਕ ਸੜਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਚੋਲ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਅਤੇ ਵੈਸ਼ਨੂੰ ਮਾਤਾ ਦੇ ਦਰਸ਼ਨ ਕਰਕੇ ਪਰਤ ਰਹੇ ਸਨ। ਮਿਲੀ ਜਾਣਕਾਰੀ ਇਹ ਲੋਕ ਕਾਰ ਵਿੱਚ ਸਵਾਰ ਸਨ, ਜਿਸ ਨੂੰ ਕਿਸੇ ਅਣਪਛਾਤੇ ਵਾਹਨ ਹਾਈਵੇ ‘ਤੇ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਕਾਰ ਵਿੱਚ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਲੋਕ ਇੱਕੋ ਹੀ ਪਰਿਵਾਰ ਦੇ ਸਨ।
ਮਰਨ ਵਾਲਿਆਂ ਦੀ ਪਛਾਣ 59 ਸਾਲਾ ਸ਼ੋਭਨਾ ਗੁਪਤਾ, 21 ਸਾਲਾ ਕੁਣਾਲ ਗੁਪਤਾ, ਪੁਲਕਿਤ ਗੁਪਤਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਕਾਰ ਡਰਾਈਵਰ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹੈ। ਜਦਕਿ 23 ਸਾਲਾ ਰਿਸ਼ਭ ਗੁਪਤਾ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਇਸ ਬਾਰੇ ਐਸ.ਐਚ.ਓ. ਸਿਟੀ ਨਵਦੀਪ ਸਿੰਘ ਨੇ ਕਿਹਾ ਕਿ ਇਹ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਅਤੇ ਬੁੱਧਵਾਰ ਨੂੰ ਦੇਰ ਰਾਤ ਇਹ ਪਰਿਵਾਰ ਵੈਸ਼ਨੋ ਦੇਵੀ ਮੱਥਾ ਟੇਕ ਕੇ ਆਪਣੀ ਕਾਰ, ਜਿਸ ਦਾ ਨੰਬਰ ਯੂ.ਪੀ. 78 ਐਫਕਿਊ 4512 ਹੈ, ਵਿਚ ਘਰ ਵਾਪਸ ਆ ਰਹੇ ਹਨ। ਫਗਵਾੜਾ ਸ਼ੂਗਰ ਮਿਲ ਚੌਕ ਦੇ ਨੇੜੇ ਕਿਸੇ ਵਾਹਨ ਨਾਲ ਇਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।