Fourth death in Tarntaran : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਕੋਰੋਨਾ ਦੇ ਕਹਿਰ ਦੇ ਚੱਲਦਿਆਂ ਤਰਨਤਾਰਨ ਵਿਚ ਇਸ ਮਹਾਮਾਰੀ ਨਾਲ ਇਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਵਿਚ ਇਕ 56 ਸਾਲਾ ਵਿਅਕਤੀ ਗੁਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਗੰਭੀਰ ਹਾਲਤ ਦੇ ਚੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਦਾ ਇਲਾਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਵਿਚ ਚੱਲ ਰਿਹਾ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਚੌਥੀ ਮੌਤ ਹੈ।
ਚੀਨ ਤੋਂ ਸ਼ੁਰੂ ਹੋਏ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਰੋਜ਼ਾਨਾ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਇਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ ਕੋਰੋਨਾ ਦੇ 5607 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 169 ਲੋਕ ਇਸ ਮਹਾਮਾਰੀ ਨਾਲ ਜੰਗ ਲੜਦੇ ਹੋਏ ਦਮ ਤੋੜ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ ਪੰਜਾਬ ਵਿਚ ਤੋਂ 3966 ਲੋਕ ਠੀਕ ਹੋ ਕੇ ਘਰਾੰ ਨੂੰ ਪਰਤ ਚੁੱਕੇ ਹਨ।
ਉਥੇ ਹੀ ਪੂਰੇ ਦੇਸ਼ ਵਿਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 17400 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ ਪਰ ਅਜੇ ਵੀ ਇਸ ਦੇ 2 ਲੱਖ 20 ਹਜ਼ਾਰ 114 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਿਲਾਜ ਚੱਲ ਰਿਹਾ ਹੈ।