ਪਟਿਆਲਾ ਦੇ ਅਨਾਜ ਮੰਡੀ ਇਲਾਕੇ ਵਿੱਚ ਇੱਕ ਕੈਮਿਸਟ ਦੀ ਦੁਕਾਨ ਦੇ ਮਾਲਕ ਨਾਲ 41 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਧੋਖਾਧੜੀ ਦੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਵੱਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਘਟਨਾ ਥਾਣਾ ਅਨਾਜ ਮੰਡੀ ਖੇਤਰ ਦਾ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਠੱਗਾਂ ਨੇ ਇੱਕ ਕੈਮਿਸਟ ਦੀ ਦੁਕਾਨ ਦੇ ਮਾਲਕ ਨੂੰ 41 ਲੱਖ ਰੁਪਏ ਦੀ ਠੱਗੀ ਮਾਰੀ। ਭਗਵਾਨ ਸਿੰਘ ਵਾਸੀ ਪੁਰਾਣੀ ਚੁੰਗੀ ਜਾਖਲ ਰੋਡ ਪਤਾਰਾ ਦੇ ਬਿਆਨਾਂ ’ਤੇ ਦੀਪਕ ਅਤੇ ਉਸ ਦੇ ਪਿਤਾ ਜਸਵਿੰਦਰ ਸਿੰਘ ਵਾਸੀ ਪਤਾਰਾ ਅਤੇ ਕਮਲ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਭਗਵਾਨ ਸਿੰਘ ਅਨੁਸਾਰ ਉਸ ਦੀ ਅਨਾਜ ਮੰਡੀ ਪਟਿਆਲਾ ਇਲਾਕੇ ਵਿੱਚ ਕੈਮਿਸਟ ਦੀ ਦੁਕਾਨ ਹੈ ਅਤੇ ਕੁਝ ਮਹੀਨੇ ਪਹਿਲਾਂ ਹਾਦਸਾ ਹੋਣ ਕਾਰਨ ਉਹ ਦੁਕਾਨ ’ਤੇ ਨਹੀਂ ਜਾ ਰਿਹਾ ਸੀ। ਅਜਿਹੇ ‘ਚ ਦੁਕਾਨ ਦੀ ਸਾਰੀ ਜ਼ਿੰਮੇਵਾਰੀ ਉਕਤ ਪਿਉ-ਪੁੱਤ ਨੂੰ ਸੌਂਪ ਦਿੱਤੀ ਗਈ ਸੀ। ਜਿਸ ਨੇ ਕਮਲ ਨਾਲ 41 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਖੁਸ਼ਖਬਰੀ, ਹੁਣ ਐਤਵਾਰ ਨੂੰ ਵੀ ਸੰਪਰਕ ਸੈਂਟਰ ‘ਚ ਹੋਣਗੇ ਕੰਮ
ਭਗਵਾਨ ਸਿੰਘ ਅਨੁਸਾਰ ਉਸ ਦੀ ਦੁਕਾਨ ’ਤੇ ਆਉਣ ਵਾਲੇ ਗਾਹਕਾਂ ਨੂੰ ਦਵਾਈਆਂ ਸਪਲਾਈ ਕਰਨ ਤੋਂ ਬਾਅਦ ਉਹ ਉਨ੍ਹਾਂ ਤੋਂ ਮਿਲਣ ਵਾਲੀ ਅਦਾਇਗੀ ਆਪਣੇ ਕੋਲ ਰੱਖਦਾ ਸੀ। ਭਗਵਾਨ ਸਿੰਘ ਨੇ ਦੱਸਿਆ ਕਿ ਉਸ ਨੇ ਕਈ ਵਾਰ ਪਿਓ-ਪੁੱਤ ਤੋਂ ਹਿਸਾਬ ਮੰਗਿਆ ਪਰ ਹਰ ਵਾਰ ਉਹ ਟਾਲ-ਮਟੋਲ ਕਰਦੇ ਰਹੇ। ਜਦੋਂ ਉਸ ਨੇ ਖਾਤੇ ਦੀ ਜਾਂਚ ਕੀਤੀ ਤਾਂ ਪੈਸੇ ਦੀ ਗਬਨ ਦੇਖ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ 7 ਫਰਵਰੀ ਨੂੰ ਇਨ੍ਹਾਂ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪੁਲਿਸ ਅਨੁਸਾਰ ਤਿੰਨਾਂ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: