ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਕੈਨੇਡਾ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਟਰੈਵਲ ਏਜੰਟਾਂ ਖਿਲਾਫ ਕਾਫੀ ਸਮੇਂ ਤੋਂ ਜਾਂਚ ਚੱਲ ਰਹੀ ਸੀ। ਸ਼ਿਕਾਇਤਕਰਤਾ ਕੁਲਵੰਤ ਰਾਏ ਪੁੱਤਰ ਪ੍ਰੀਤਮ ਸਿੰਘ ਵਾਸੀ ਮੁਹੱਲਾ ਪੱਟੀ, ਬਿਲਗਾ ਜ਼ਿਲ੍ਹਾ ਜਲੰਧਰ ਨੇ ਇਸ ਦੀ ਸ਼ਿਕਾਇਤ ਦਰਜ ਕਾਰਵਾਈ। ਥਾਣਾ ਸ਼ਿਮਲਾਪੁਰੀ ਪੁਲਿਸ ਨੇ ਦੋ ਸਾਲਾਂ ਬਾਅਦ ਮਾਮਲਾ ਦਰਜ ਕੀਤਾ ਹੈ ਅਤੇ ਦੋਵਾਂ ਠੱਗਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕੁਲਵੰਤ ਰਾਏ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਇੰਦਰਜੀਤ ਸਿੰਘ ਦਾ ਕੈਨੇਡਾ ਦੇ ਸਟੱਡੀ ਵੀਜ਼ੇ ਲਈ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਰਾਹੀਂ ਅਪਲਾਈ ਕੀਤਾ ਸੀ ਪਰ ਪਾਸ ਹੋਣ ਦੇ ਬਾਵਜੂਦ ਕਾਫੀ ਸਮੇਂ ਤੱਕ ਉਸਦੇ ਪੁੱਤਰ ਦਾ ਵੀਜ਼ਾ ਨਹੀਂ ਆਇਆ। ਇਸ ਦੀ ਬਜਾਏ ਟਰੈਵਲ ਏਜੰਟ ਜੋੜੇ ਨੇ ਆਈ.ਟੀ.ਆਈ.ਕਾਲਜ ਰੋਡ ‘ਤੇ ਸਥਿਤ ਆਪਣੇ ਦਫਤਰ ਤੋਂ 3.50 ਲੱਖ ਰੁਪਏ ਲੈ ਲਏ।
ਇਹ ਵੀ ਪੜ੍ਹੋ : ਚੰਡੀਗੜ੍ਹ : ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ.ਤ, ਪੁੱਤਰ ਜ਼ਖਮੀ, ਦੋਸ਼ੀ ਡਰਾਈਵਰ ਕਾਬੂ
ਕੁਲਵੰਤ ਰਾਏ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਟਰੈਵਲ ਏਜੰਟ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਟਾਲ-ਮਟੋਲ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਉਲਝਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਨਾਲ ਠੱਗੀ ਹੋਈ ਹੈ ਤਾਂ ਉਸ ਨੇ 25 ਮਾਰਚ 2021 ਨੂੰ ਜ਼ਿਲ੍ਹਾ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਇਨਸਾਫ਼ ਲਈ ਭਟਕਦੇ ਰਹੇ। 2 ਸਾਲ ਬਾਅਦ ਪੁਲਿਸ ਨੇ ਉਕਤ ਮਹਿਲਾ ਟਰੈਵਲ ਏਜੰਟ ਅਤੇ ਉਸਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਸ਼ਿਮਲਾਪੁਰੀ ਥਾਣੇ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੁਲਵੰਤ ਰਾਏ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਮਹਿਲਾ ਟਰੈਵਲ ਏਜੰਟ ਮੁਸਕਾਨ ਵਰਮਾ ਉਰਫ਼ ਮਨਪ੍ਰੀਤ ਕੌਰ ਪਤਨੀ ਗੌਰਵ ਵਰਮਾ ਅਤੇ ਗੌਰਵ ਵਰਮਾ ਵਾਸੀ ਫੇਜ਼-2 ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: