Free wheat and pulses: ਜਲੰਧਰ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੱਜ ਪ੍ਰਧਾਨ ਮੰਤਰੀ ਗ਼ਰੀਬ ਕਲਿਆਨ ਅੰਨ ਯੋਜਨਾ ਤਹਿਤ 15000 ਤੋਂ ਵੱਧ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣ ਨੂੰ ਯਕੀਨੀ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਜਲੰਧਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਪ੍ਰਧਾਨ ਮੰਤਰੀ ਗ਼ਰੀਬ ਕਲਿਆਨ ਅੰਨ ਯੋਜਨਾ ਤਹਿਤ 15000 ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜਲੰਧਰ ਦੇ ਵੱਖ ਵੱਖ ਖੇਤਰਾਂ ਵਿੱਚ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਮੁਫ਼ਤ 5 ਕਿਲੋ ਕਣਕ ਅਤੇ ਇਕ ਕਿਲੋ ਦਾਲ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਲਈ 15 ਕਿਲੋ ਕਣਕ ਅਤੇ 3 ਕਿਲੋ ਦਾਲ ਵੰਡੀ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ ) ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਲ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।