French Ambassador Emmanuel : ਅੰਮ੍ਰਿਤਸਰ : ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਆਪਣੀ ਪਤਨੀ ਨਾਲ ਅੰਮ੍ਰਿਤਸਰ ਪਹੁੰਚੇ ਅਤੇ ਦੋਹਾਂ ਨੇ ਗੁਰੂਘਰ ਵਿੱਚ ਹਾਜ਼ਰੀ ਲਵਾਈ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਕੀਤੀ। ਲੰਗਰਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਬਣਦਾ ਦੇਖ ਕੇ ਉਨ੍ਹਾਂ ਨੇ ਖੁਸ਼ੀ ਪ੍ਰਗਟਾਈ।
![French Ambassador Emmanuel](https://dailypost.in/wp-content/uploads/2021/01/image-20.png)
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਨਾਲ ਜੁੜੇ ਅਸਥਾਨਾ ਦਾ ਇਤਿਹਾਸ ਜਾਣਨਾ ਚਾਹਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਆ ਕੇ ਬਹੁਤ ਹੀ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਕੀਰਤਨ ਅਤੇ ਰੌਸ਼ਨੀਆਂ ਨਾਲ ਭਰਪੂਰ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਡੂੰਘੇ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਣ ਤੋਂ ਬਹੁਤ ਪ੍ਰਭਾਵਤ ਹੋਏ ਹਨ। ਇਸ ਮੌਕੇ ਅੰਬੈਸਡਰ ਈਮੈਨੁਅਲ ਲੇਨੈਨ ਤੇ ਉਨ੍ਹਾਂ ਦੀ ਪਤਨੀ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਨਮਾਨਤ ਕੀਤਾ ਗਿਆ।