From Chandigarh and Mohali Five Corona : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦਿਨ ਵੀ ਚੰਡੀਗੜ੍ਹ ਵਿਚ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸੈਕਟਰ-29 ਦੀ ਇਕ ਔਰਤ ਅਤੇ ਖੁੱਡਾਲਾਹੌਰਾ ਦੀ 38 ਸਾਲਾ ਔਰਤ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 420 ਹੋ ਗਈ ਹੈ, ਜਦਕਿ ਹੁਣ ਸ਼ਹਿਰ ਵਿਚ ਕੁਲ 92 ਐਕਟਿਵ ਮਾਮਲੇ ਹਨ।
ਉਥੇ ਹੀ ਮੋਹਾਲੀ ਵਿਚ ਬੀਤੇ ਦਿਨ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿਚੋਂ ਦੋ ਵਿਅਕਤੀਆਂ ਅਤੇ ਇਕ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਮਾਮਲੇ ਖਰੜ ਅਤੇ ਬਲਟਾਨਾ ਨਾਲ ਸਬੰਧਤ ਹਨ। ਮਿਲੀ ਜਾਣਕਾਰੀ ਮੁਤਾਬਕ ਖਰੜ ਵਿਚ 2 ਵਿਅਕਤੀਆਂ ਅਤੇ ਬਲਟਾਨਾ ਵਿਚ ਇਕ ਔਰਤ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਜ਼ਿਲੇ ਵਿਚ ਹੁਣ ਐਕਟਿਵ ਮਾਮਲਿਆਂ ਦੀ ਗਿਣਤੀ 229 ਹੋ ਗਈ ਹੈ, ਜਦਕਿ ਇਸ ਦੇ 55 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਹੁਣ ਤੱਕ ਜ਼ਿਲੇ ਵਿਚ 171 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਤਿੰਨ ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ।