ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। 1 ਮਈ ਤੋਂ ਹੁਣ 30 ਦਿਨਾਂ ਵਿਚ ਇੰਤਕਾਲ ਮਿਲੇਗਾ ਇੰਤਕਾਲ ਦਾ ਸਮਾਂ 45 ਦਿਨਾਂ ਤੋਂ ਘਟਾ ਕੇ 30 ਦਿਨ ਕੀਤਾ ਗਿਆ ਹੈ।ਇੰਨਾ ਹੀ ਨਹੀਂ 10 ਦਿਨਾਂ ਦੇ ਅੰਦਰ ਫਰਦ ਦੀ ਕਾਪੀ ਵੀ ਮਿਲੇਗੀ ਤੇ 7 ਦਿਨਾਂ ‘ਚ ਮਾਲ ਰਿਕਾਰਡ ਦੀ ਜਾਂਚ ਹੋਵੇਗੀ । ਇਸ ਤੋਂ ਇਲਾਵਾ ਆਮਦਨ ਸਰਟੀਫਿਕੇਟ ਲੈਣ ਲਈ 15 ਦਿਨ ਲੱਗਣਗੇ ।
ਵਿੱਤ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਵੱਲੋਂ 30 ਦਿਨਾਂ ਦੇ ਅੰਦਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਇੰਤਕਾਲਾਂ ਲਈ ਸਿੱਧੇ ਤੌਰ ਉਤੇ ਬੇਨਤੀਆਂ ਜਮ੍ਹਾ ਕਰਾਉਣ ਲਈ ਵੈੱਬਸਾਈਟ www.jamabandi.punjab.gov.in ਵੀ ਲਾਂਚ ਕੀਤੀ ਗਈ ਹੈ। ਇਸ ਵੈੱਬਸਾਈਟ ਦਾ ਉਦੇਸ਼ ਕਾਰਜ ਪ੍ਰਣਾਲੀ ਨੂੰ ਸਰਲ ਬਣਾਉਣਾ ਤੇ ਲੋਕਾਂ ਨੂੰ ਦਫਤਰਾਂ ਦੇ ਚੱਕਰ ਕੱਟਣ ਤੋਂ ਨਿਜਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇੰਤਕਾਲ ਹਾਸਲ ਕਰਨ ਲਈ ਵਿਅਕਤੀਆਂ ਨੂੰ ਪਟਵਾਰੀਆਂ, ਕਾਨੂੰਨਗੋ ਤੇ ਤਹਿਸੀਲਦਾਰਾਂ ਤਕ ਪਹੁੰਚ ਕਰਨੀ ਪੈਂਦੀ ਸੀ ਪਰ ਆਨਲਾਈਨ ਪ੍ਰਕਿਰਿਆ ਤਹਿਤ ਇਹ ਸਭ ਕੁਝ ਆਸਾਨ ਹੋ ਗਿਆ ਹੈ ਤੇ ਨਾਲ ਹੀ ਇਸ ਨਾਲ ਭ੍ਰਿਸ਼ਟਾਚਾਰ ਵੀ ਘਟੇਗਾ।
ਇਹ ਵੀ ਪੜ੍ਹੋ : ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕੁਵਾਇਰ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਪਹਿਲਕਦਮੀ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ, ਨਿਸ਼ਚਿਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਦਫਤਰਾਂ ਵਿੱਚ ਜਾਣ ਸਮੇਂ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਵੀਡੀਓ ਲਈ ਕਲਿੱਕ ਕਰੋ -:
























