ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ ਨਾਮੀ ਗੈਂਗ ਨਾਲ ਜੁੜੇ ਬਦਮਾਸ਼ ਲਖਵਿੰਦਰ ਕੁਮਾਰ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਹਰਿਆਣਾ ਪੁਲਿਸ ਦੀ ਇੱਕ ਟੀਮ ਨੇ ਲਖਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਹਰਿਆਣਾ ਪੁਲਿਸ ਜਬਰੀ ਵਸੂਲੀ, ਧਮਕੀ, ਗੈਰ-ਕਾਨੂੰਨੀ ਕਬਜ਼ੇ ਅਤੇ ਹਥਿਆਰਾਂ ਦੀ ਵਰਤੋਂ, ਅਤੇ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲਖਵਿੰਦਰ ਕੁਮਾਰ ਦੀ ਭਾਲ ਕਰ ਰਹੀ ਸੀ।

ਇਸ ਤੋਂ ਪਹਿਲਾਂ, ਸੀਬੀਆਈ ਨੇ ਹਰਿਆਣਾ ਪੁਲਿਸ ਦੀ ਬੇਨਤੀ ‘ਤੇ 26.10.2024 ਨੂੰ ਇੰਟਰਪੋਲ ਰਾਹੀਂ ਲਖਵਿੰਦਰ ਕੁਮਾਰ ਵਿਰੁੱਧ ਰੈੱਡ ਨੋਟਿਸ ਜਾਰੀ ਕੀਤਾ ਸੀ। ਦੱਸ ਦੇਈਏ ਕਿ ਲੋੜੀਂਦੇ ਭਗੌੜਿਆਂ ਦੀ ਨਿਗਰਾਨੀ ਲਈ ਦੁਨੀਆ ਭਰ ਦੀਆਂ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਰੈੱਡ ਨੋਟਿਸ ਭੇਜੇ ਜਾਂਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਦਾ ਸਰਦੀਆਂ ਦਾ ਸ਼ਡਿਊਲ ਜਾਰੀ: ਧੁੰਦ ਕਾਰਨ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing
ਭਾਰਤ ਵਿੱਚ ਇੰਟਰਪੋਲ ਲਈ ਰਾਸ਼ਟਰੀ ਕੇਂਦਰੀ ਬਿਊਰੋ ਹੋਣ ਦੇ ਨਾਤੇ, ਸੀਬੀਆਈ ਇੰਟਰਪੋਲ ਚੈਨਲਾਂ ਰਾਹੀਂ ਸਹਾਇਤਾ ਪ੍ਰਦਾਨ ਕਰਨ ਲਈ ਭਾਰਤਪੋਲ ਰਾਹੀਂ ਭਾਰਤ ਦੇ ਸਾਰੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਨਾਲ ਤਾਲਮੇਲ ਕਰਦੀ ਹੈ। ਪਿਛਲੇ ਸਾਲਾਂ ਦੌਰਾਨ, ਇੰਟਰਪੋਲ ਚੈਨਲਾਂ ਰਾਹੀਂ ਤਾਲਮੇਲ ਕਰਕੇ 130 ਤੋਂ ਵੱਧ ਲੋੜੀਂਦੇ ਅਪਰਾਧੀਆਂ ਨੂੰ ਵਾਪਸ ਲਿਆਂਦਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























