Funeral of Bhai : ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮਪਤਨੀ ਬੀਬੀ ਅਮਰਪਾਲ ਕੌਰ ਦਾ ਕਲ ਦੇਹਾਂਤ ਹੋ ਗਿਆ ਸੀ। ਉਹ ਸੇਵਾ ਮੁਕਤ ਅਧਿਆਪਕਾ ਸਨ। ਬੀਬੀ ਅਮਰਪਾਲ ਕੌਰ ਧਾਰਮਿਕ ਵਿਚਾਰਾਂ ਦੇ ਮਾਲਕ ਸਨ ਅਤੇ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਕਾਰਨ ਪੂਰਾ ਮਾਹੌਲ ਗਮਗੀਨ ਸੀ। ਅੱਜ ਪਿੰਡ ਲੌਂਗੋਵਾਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
ਕੋਰੋਨਾ ਵਾਇਰਸ ਕਾਰਨ ਸਿਰਫ ਪਰਿਵਾਰਕ ਮੈਂਬਰ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਏ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਬੇਟੇ ਨਵਇੰਦਰ ਸਿੰਘ ਨੇ ਆਪਣੀ ਮਾਤਾ ਨੂੰ ਅਗਲੀ ਭੇਟ ਕੀਤੀ। ਬੀਬੀ ਅਮਰਪਾਲ ਕੌਰ ਪਿੰਗਲਵਾੜਾ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਦੀ ਭੈਣ ਵੀ ਸਨ। ਵੱਖ-ਵੱਖ ਸ਼ਖਸੀਅਤਾਂ ਵਲੋਂ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਵੀ ਉਨ੍ਹਾਂ ਦੀ ਮੌਤ ‘ਤੇ ਅਫਸੋਸ ਪ੍ਰਗਟ ਕੀਤਾ ਗਿਆ। ਅਕਾਲੀ ਲੀਡਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਉਨ੍ਹਾਂ ਦੇ ਧਾਰਮਿਕ ਕੰਮਾਂ ਵਿਚ ਕਾਫੀ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਲੌਂਗੋਵਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਤੇ ਨਾਲ ਹੀ ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।