ਫ਼ਿਰੋਜ਼ਪੁਰ : ਬੀਤੇ ਦਿਨੀਂ ਕੋਲਕਾਤਾ ਵਿਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਨੇ ਅੰਤਿਮ ਸੰਸਕਾਰ ਨੂੰ ਰੋਕ ਦਿੱਤਾ ਹੈ। ਉਨ੍ਹਾਂ ਸਰਕਾਰ ਅੱਗੇ ਮੰਗ ਰੱਖੀ ਕਿ ਜੈਪਾਲ ਦਾ ਪੋਸਟ ਮਾਰਟਮ ਇਕ ਵਾਰ ਫਿਰ ਕੀਤਾ ਜਾਵੇ।
ਗੈਂਗਸਟਰ ਦੇ ਪਿਤਾ ਨੇ ਕਿਹਾ ਕਿ ਬੰਗਾਲ ਪੁਲਿਸ ਨੇ ਉਸ ਨਾਲ ਫੇਕ ਐਨਕਾਊਂਟਰ ਕੀਤਾ ਸੀ। ਉਸ ਦੇ ਸਰੀਰ ‘ਤੇ ਬਹੁਤ ਸਾਰੇ ਫ੍ਰੈਕਚਰ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਪਹਿਲਾਂ ਉਸ ਨਾਲ ਮਾਰਕੁੱਟ ਕੀਤੀ ਗਈ ਹੈ ਅਤੇ ਫਿਰ ਉਸ ਦਾ ਐਨਕਾਊਂਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜੈਪਾਲ ਦਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।
ਜਗਰਾਓਂ ਵਿੱਚ ਦੋ ਏਐਸਆਈਜ਼ ਦਾ ਕਤਲ ਕਰਨ ਵਾਲੇ ਇਨ੍ਹਾਂ ਦੋਹਾਂ ਗੈਂਗਸਟਰਾਂ ਦਾ ਬੀਤੇ ਦਿਨੀਂ ਕੋਲਕਾਤਾ ਵਿੱਚ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਸੀ। ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਅਤੇ ਅਪਰਾਧ ਦੀ ਦੁਨੀਆ ਵਿੱਚ ਬਹੁਤ ਵੱਡਾ ਮੰਨਿਆ ਜਾਂਦਾ ਸੀ। ਪੁਲਿਸ ਨੇ ਉਸ ‘ਤੇ ਇਨਾਮ ਰੱਖਿਆ ਹੋਇਆ ਸੀ। ਪੰਜਾਬ ਪੁਲਿਸ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂ.ਪੀ ਵਿਚ ਵੀ ਕਈ ਕੇਸ ਦਰਜ ਸਨ।
ਇਹ ਵੀ ਪੜ੍ਹੋ : ਦੁਖਦ ਖਬਰ : ਅਸਾਮ-ਚੀਨ ਬਾਰਡਰ ‘ਤੇ ਡਿਊਟੀ ਦੌਰਾਨ ਨੂਰਪੁਰ ਬੇਦੀ ਦੇ ਫੌਜੀ ਦੀ ਹੋਈ ਮੌਤ
ਦੱਸ ਦੇਈਏ ਕਿ ਦੋਵਾਂ ਗੈਂਗਸਟਰਾਂ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦੋਵਾਂ ਨੂੰ ਜਿਊਂਦਾ ਵੀ ਫੜਿਆ ਜਾ ਸਕਦਾ ਸੀ। ਪੁਲਿਸ ਅੱਗੇ ਵੀ ਤਾਂ ਗੈਂਗਸਟਰਾਂ ਨੂੰ ਫੜਦੀ ਹੈ।