ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਹੈ।
ਦੱਸ ਦੇਈਏ ਕਿ ਕੈਪਟਨ ਸਰਕਾਰ ਦੇ ਮੁੱਖ ਮੰਤਰੀ ਰਹਿੰਦੇ ਹੋਏ 06.03.2019 ਨੂੰ ਜਲਾਲਪੁਰ ਦੀ ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ ਵਜੋਂ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਗਏ ਸਨ, ਇਨ੍ਹਾਂ ਹੁਕਮਾਂ ਨੂੰ ਅੱਜ ਪੰਜਾਬ ਦੇ ਗਵਰਨਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਦੇ ਹੋਏ ਜਲਾਲਪੁਰ ਨੂੰ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਮਦਨ ਲਾਲ ਜਲਾਲਪੁਰ ਘਨੌਰ ਤੋਂ ਵਿਧਾਇਕ ਹਨ। ਦੱਸ ਦੇਈਏ ਕਿ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪਿਛਲੇ ਹਫਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਵਿੱਚ ਪਹੁੰਚਣ ਦੌਰਾਨ ਹਾਈ ਵੋਲਟੇਜ ਡਰਾਮਾ ਕੀਤਾ ਸੀ। ਇਸ ਤੋਂ ਕੁਝ ਹੀ ਦਿਨਾਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਨਿਯੁਕਤੀ ‘ਤੇ ਗਵਰਨਰ ਦੀ ਮੋਹਰ ਲੱਗ ਗਈ ਹੈ।
ਇਹ ਵੀ ਪੜ੍ਹੋ : ‘MSP ‘ਤੇ ਕਾਨੂੰਨ ਬਣਵਾਏ ਬਗੈਰ ਕੋਈ ਕਿਸਾਨ ਇਥੋਂ ਨਹੀਂ ਹਿੱਲੇਗਾ’: ਰਾਕੇਸ਼ ਟਿਕੈਤ