gangrape victim medical: ਨਵੀਂ ਦਿੱਲੀ: ਕੋਰੋਨਾ ਦੀ ਦਹਿਸ਼ਤ ‘ਚ ਵੀ ਬਲਾਤਕਾਰ ਜਿਹੀਆਂ ਸ਼ਰਮਨਾਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਨਾਬਾਲਿਗ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਗੁਆਂਢ ‘ਚ ਰਹਿ ਰਹੀ 16 ਸਾਲਾ ਨਾਬਾਲਿਗ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ। ਘਟਨਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਪਰ ਜਦੋਂ ਨਾਬਾਲਿਗ ਦੀ ਮੈਡੀਕਲ ਜਾਂਚ ਰਿਪੋਰਟ ਆਈ ਤਾਂ ਇਹ ਕੋਰੋਨਾ ਪਾਜ਼ਿਟਿਵ ਨਿਕਲੀ। ਇਸ ਖੁਲਾਸੇ ਨੇ ਪੂਰੀ ਜਾਂਚ ਟੀਮ ਦੇ ਹੋਸ਼ ਉਡਾ ਦਿੱਤੇ।
ਕੇਂਦਰੀ ਜ਼ਿਲ੍ਹਾ ਪੁਲਿਸ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ 16 ਸਾਲਾ ਲੜਕੀ ਆਪਣੇ ਪਰਿਵਾਰ ਨਾਲ ਨਬੀ ਕਰੀਮ ਵਿੱਚ ਕਿਰਾਏ ‘ਤੇ ਰਹਿੰਦੀ ਹੈ। ਇਲਜ਼ਾਮ ਹੈ ਕਿ ਉਸ ਦੀ ਇਮਾਰਤ ‘ਚ ਰਹਿਣ ਵਾਲੇ ਹੋਰ ਭਾਈਚਾਰੇ ਦੇ ਨੌਜਵਾਨ ਨੇ ਉਸ ਨੂੰ ਬਹਾਨੇ ਨਾਲ ਘਰ ਬੁਲਾਇਆ ਤੇ ਫਿਰ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਉਸ ਦਾ ਰਿਸ਼ਤੇਦਾਰ ਸਮੀਮੁੱਲਾ ਵੀ ਪਹੁੰਚ ਗਿਆ ਤੇ ਉਸ ਨੇ ਬਲਾਤਕਾਰ ਦੀ ਘਟਨਾ ਨੂੰ ਵੀ ਅੰਜਾਮ ਦਿੱਤਾ।