ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਇੱਕ ਗੈਂਗਸਟਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ ਇੱਕ ਰਿਵਾਲਵਰ ਸਣੇ ਕਾਰਤੂਸ ਬਰਾਮਦ ਕੀਤੇ ਹਨ।
ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਬਦਾਊਂ ਵਾਸੀ ਰਾਹੁਲ ਸਿੰਘ (19) ਨੂੰ ਪਟਿਆਲਾ-ਰਾਜਪੁਰਾ ਬਾਈਪਾਸ ਰੋਡ ਤੋਂ ਕਾਬੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਰਾਹੁਲ ਦਾ ਸਬੰਧ ਗੈਂਗਸਟਰ ਦੀਪਕ ਉਰਫ ਦੀਪੂ ਬਨੂੜ ਅਤੇ ਨਵੀਨ ਉਰਫ ਕਾਲਾ ਪੇਗਾ ਨਾਲ ਹੈ, ਜੋ ਕਿ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹਨ। ਗੈਂਗਸਟਰ ਦੀਪਕ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਪਟਿਆਲਾ ਜੇਲ੍ਹ ਵਿੱਚ ਹੈ ਜਦਕਿ ਨਵੀਨ ਕੁਰੂਕਸ਼ੇਤਰ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਦੀ ‘ਲਾਸਟ ਰਾਈਡ’ ਵਾਲੀ ਥਾਰ ਵੇਖ ਭਾਵੁਕ ਹੋਏ ਪਿਤਾ, ਬੋਲੇ- ‘ਏਸ ‘ਚ ਮੇਰਾ ਸ਼ੇਰ ਪੁੱਤ ਮਾਰ ‘ਤਾ’
ਐਸਐਸਪੀ ਨੇ ਕਿਹਾ ਕਿ ਰਾਹੁਲ ਦੀ ਦੀਪਕ ਅਤੇ ਨਵੀਨ ਨਾਲ 2021 ਵਿੱਚ ਮੁਲਾਕਾਤ ਹੋਈ ਸੀ ਜਦੋਂ ਉਹ ਨਾਜਾਇਜ਼ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿੱਚ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸੀ। ਰਿਹਾਈ ਤੋਂ ਬਾਅਦ ਉਸ ਨੇ ਹਥਿਆਰਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ ਸੀ। ਪਹਿਲੀ ਨਜ਼ਰੇ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਉਸ ਬਾਰੇ ਸੂਹ ਮਿਲੀ ਸੀ। ਉਸ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਪਟਿਆਲਾ-ਰਾਜਪੁਰਾ ਬਾਈਪਾਸ ਰੋਡ ਤੋਂ ਕਾਬੂ ਕੀਤਾ ਗਿਆ ਹੈ। ਥਾਣਾ ਸਨੌਰ ਦੀ ਪੁਲੀਸ ਨੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: