ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਰਪ ਸ਼ੂਟਰ ਦੀਪਕ ਮੁੰਡੀ, ਰਾਜਿੰਦਰ ਜੋਕਰ ਤੇ ਕਪਿਲ ਪੰਡਿਤ ਨੂੰ ਪੰਜਾਬ ਪੁਲਿਸ ਨੇ ਕੇਂਦਰ ਏਜੰਸੀਆਂ ਤੇ ਦਿੱਲੀ ਪੁਲਿਸ ਨਾਲ ਸਾਂਝੀ ਮੁਹਿੰਮ ਵਿਚ ਬੀਤੇ ਦਿਨੀਂ ਪੱਛਮ ਬੰਗਾਲ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਜਿਨ੍ਹਾਂ ਨੂੰ ਅੱਜ ਮਾਨਸਾ ਕੋਰਟ ਵਿਚ ਪੇਸ਼ ਕੀਤਾ ਗਿਆ।
ਮਾਨਸਾ ਪੁਲਿਸ ਨੇ ਗੈਂਗਸਟਰ ਦੀਪਕ ਮੁੰਡੀ, ਰਾਜਿੰਦਰ ਜੋਕਰ, ਕਪਿਲ ਪੰਡਿਤ ਦਾ 7 ਦਿਨਾਂ ਰਿਮਾਂਡ ਹਾਸਿਲ ਕੀਤਾ ਹੈ। ਬੀਤੀ ਰਾਤ ਪੰਜਾਬ ਪੁਲਿਸ ਇਨ੍ਹਾਂ ਸ਼ੂਟਰਾਂ ਨੂੰ ਚੰਡੀਗੜ੍ਹ ਲੈ ਕੇ ਆਈ ਸੀ ਜਿਥੋਂ ਅੱਜ ਇਨ੍ਹਾਂ ਨੂੰ ਮਾਨਸਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਇਕ ਖੁਫੀਆ ਆਧਾਰਿਤ ਆਪ੍ਰੇਸ਼ਨ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੱਤਿਆ ਵਿਚ ਸ਼ਾਮਲ 6ਵੇਂ ਤੇ ਆਖਰੀ ਫਰਾਰ ਸ਼ਾਰਪ ਸ਼ੂਟਰ ਮੁੰਡੀ ਤੇ ਉਸ ਦੇ 2 ਸਹਿਯੋਗੀਆਂ ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨਾਲ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪੱਛਮ ਬੰਗਾਲ ਵਿਚ ਨੇਪਾਲ ਕੋਲ ਗ੍ਰਿਫਤਾਰ ਕੀਤਾ ਸੀ। ਯਾਦਵ ਨੇ ਕਿਹਾ ਕਿ ਮੁੰਡੀ ਬੋਲੈਰੋ ਮਾਡਿਊਲ ਵਿਚ ਸ਼ੂਟਰ ਸੀ ਜਦੋਂ ਕਿ ਕਪਿਲ ਪੰਡਿਤ ਤੇ ਰਾਜਿੰਦਰ ਨੇ ਹਥਿਆਰ ਲਿਆਉਣ ਵਿਚ ਮਦਦ ਕੀਤੀ ਸੀ।
ਇਹ ਵੀ ਪੜ੍ਹੋ : ਨਵਾਂਸ਼ਹਿਰ : ਨਹਿਰ ਕੰਢੇ ਕੁੜੀ ਨਾਲ ਗੱਲ ਕਰਦਿਆਂ ਨੌਜਵਾਨ ਨੇ ਮਾਰੀ ਛਾਲ, ਗੋਤਾਖੋਰ ਕਰ ਰਹੇ ਮੁੰਡੇ ਦੀ ਭਾਲ
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਕਸ਼ਿਸ਼ ਤੇ ਅੰਕਿਤ ਸੇਰਸਾ ਨੂੰ ਗ੍ਰਿਫਤਾਰ ਕੀਤਾ ਸੀ ਜਦੋਂ ਕਿ ਮਨਪ੍ਰੀਤ ਮਨੂ ਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਐਨਕਾਊਂਟਰ ਵਿਚ ਮਾਰ ਦਿੱਤਾ ਸੀ। ਮਨੂ ਤੇ ਰੂਪਾ ਜੋ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਮੰਨੇ ਜਾਂਦੇ ਹਨ, ਜਿਨ੍ਹਾਂ ਨੇ ਮੂਸੇਵਾਲਾ ਦੀ ਹੱਤਿਆ ਲਈ ਲਾਰੈਂਸ ਨੂੰ ਕਥਿਤ ਤੌਰ ‘ਤੇ ਸ਼ਾਰਪ ਸ਼ੂਟਰ ਮੁਹੱਈਆ ਕਰਵਾਏ ਸਨ, 20 ਜੁਲਾਈ ਨੂੰ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਕੋਲ ਐਨਕਾਊਂਟਰ ਵਿਚ ਮਾਰੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: