ਬੀਤੀ ਰਾਤ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਦੋ ਗੁੱਟਾਂ ਵਿਚਾਲੇ ਆਪਸੀ ਝੜਪ ਹੋ ਗਈ। ਇਸ ਝੜਪ ਵਿਚ ਗੈਂਗਸਟਰ ਲਖਵਿੰਦਰ ਸਿੰਘ ਬਾਬਾ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਦੇ ਅੰਦਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ ਤੇ ਝਗੜਾ ਇੰਨਾ ਵੱਧ ਗਿਆ ਕਿ ਉਹ ਕਤਲ ਤੱਕ ਪੁੱਜ ਗਿਆ। ਪੁਲਿਸ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀ ਅਤੇ ਉਥੇ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਕੈਦੀ ਸਤਨਾਮ ਸਿੰਘ, ਕੈਦੀ ਗੁਰਜੰਟ ਸਿੰਘ, ਕੈਦੀ ਹਰਪ੍ਰੀਤ ਸਿੰਘ ਤੇ ਅਵਤਾਰ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਲਖਬੀਰ ਕਤਲ ਮਾਮਲੇ ਵਿਚ ਹਵਾਲਾਤੀ ਸੀ ਅਤੇ ਡੇਢ ਸਾਲ ਤੋਂ ਜੇਲ੍ਹ ਵਿਚ ਹੀ ਸੀ। ਲਖਬੀਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਲਖਬੀਰ ਬੁਰੀ ਤਰ੍ਹਾਂ ਤੋਂ ਜ਼ਖਮੀ ਹੈ ਤੇ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚਦਾਖਲ ਹੈ। ਜਦੋਂ ਉਹ ਉਥੇ ਪੁੱਜੇ ਤਾਂ ਲਖਬੀਰ ਨੇ ਥੋੜ੍ਹੀ ਹੋਸ਼ ਵਿਚ ਸੀ ਤੇ ਉਸ ਨੇ ਦੱਸਿਆ ਕਿ ਕੁਝ ਨੌਜਵਾਨ ਜੇਲ੍ਹ ਵਿਚ ਨਸ਼ਾ ਵੇਚਮ ਦਾ ਅਤੇ ਕਰਨ ਦਾ ਕੰਮ ਕਰਦੇ ਸਨ ਜਿਸ ਦਾ ਉਹ ਲਗਾਤਾਰ ਵਿਰੋਧ ਕਰਦਾ ਸੀ ਪਰ ਅੱਜ ਉਸ ਨੇ ਮੌਕਾ ਦੇਖਦੇ ਹੀ ਮੇਰੇ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਥੋੜ੍ਹੀ ਦੇਰ ਬਾਅਦ ਲਖਬੀਰ ਸਿੰਘ ਦੀ ਮੌਤ ਹੋ ਗਈ।
ਪੁਲਿਸ ਨੇ ਪੂਰੇ ਮਾਮਲੇ ਬਾਰੇ ਦੱਸਦਿਆਂ ਕਿਹਾ ਕਿ ਬੀਤੀ ਰਾਤ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟ ਆਪਸ ‘ਚ ਭਿੜ ਗਏ ਤੇ ਝਗੜਾ ਇੰਨਾ ਵੱਧ ਗਿਆ ਕਿ ਇਸ ਵਿਚ ਗੈਂਗਸਟਰ ਲਖਵਿੰਦਰ ਸਿੰਘ ਬਾਬੇ ਦਾ ਕਤਲ ਕਰ ਦਿੱਤਾ ਗਿਆ। ਇਹ ਵੀ ਸੂਚਨਾ ਮਿਲੀ ਹੈ ਕਿ ਇਸ ਝਗੜੇ ਵਿਚ 2 ਵਿਅਕਤੀ ਵੀ ਜ਼ਖਮੀ ਹੋ ਗਏ ਹਨ। ਲਖਵਿੰਦਰ ਨੂੰ ਪੁਲਿਸ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।