ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਅਤੇ ਉਸਦਾ ਗੈਂਗ ਤਿਹਾੜ ਟੇਲ ਵਿੱਚ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀਆਂ ਦੇ ਮੋਬਾਈਲਾਂ ਦੀ ਵਰਤੋਂ ਕਰ ਰਿਹਾ ਸੀ। ਲਾਰੇਂਸ ਬਿਸ਼ਨੋਈ ਤਿਹਾੜ ਜੇਲ੍ਹ ਨੰਬਰ 8 ਵਿੱਚ ਬੰਦ ਸੀ, ਜਿੱਥੇ ਉਹ ਜੇਲ੍ਹ ਤੋਂ ਆਪਣੇ ਗੈਂਗ ਨੂੰ ਚਲਾਉਣ ਲਈ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ 9643XXXXXX ਨੰਬਰ ਦੀ ਵਰਤੋਂ ਕਰ ਰਿਹਾ ਸੀ। ਇਹ ਖੁਲਾਸਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਹੋਇਆ ਹੈ।
ਦੱਸ ਦਈਏ ਕਿ ਇਸ ਸਾਲ ਮਾਰਚ ਮਹੀਨੇ ‘ਚ ਇਹ ਨੰਬਰ ਜਾਂਚ ਏਜੰਸੀਆਂ ਨੇ ਫੜਿਆ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਆਪਣੀ ਜਾਣਕਾਰੀ ਪੁਖਤਾ ਕਰਨ ਲਈ ਲਾਰੈਂਸ ਬਿਸ਼ਨੋਈ, ਸੰਪਤ ਨਹਿਰਾ, ਬਿੰਟੂ ਉਰਫ ਮਿੰਟੂ ਤੇ ਦੀਪਕ ਟੀਨੂੰ ਦੇ ਆਵਾਜ਼ ਦੇ ਸੈਂਪਲ ਦੀ ਜਾਂਚ ਕਰਵਾਉਣਾ ਚਾਹੁੰਦੀ ਹੈ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਾਇਸ ਸੈਂਪਲ (ਆਵਾਜ਼ ਦੇ ਸੈਂਪਲ) ਦੀ ਜਾਂਚ ਲਈ ਪਟਿਆਲਾ ਹਾਊਸ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ, ਸੰਪਤ ਨਹਿਰਾ ਸਣੇ 20 ਗੈਂਗਸਟਰਾਂ ਖਿਲਾਫ UAPA ਤਹਿਤ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ। ਫਿਲਹਾਲ ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਰਡਰ ਕੇਸ ਵਿੱਚ ਪੰਜਾਬ ਪੁਲਿਸ ਦੀ ਕਸਟਡੀ ਹੈ।
ਇਹ ਵੀ ਪੜ੍ਹੋ : ‘ਰਾਜੀਵ ਗਾਂਧੀ ਦੇ ਕਾਤਲ ਛੱਡੇ ਜਾ ਸਕਦੇ ਨੇ ਤਾਂ ਬੰਦੀ ਸਿੰਘ ਕਿਉਂ ਨਹੀਂ?’ ਸ਼੍ਰੋਮਣੀ ਕਮੇਟੀ ਨੇ ਚੁੱਕੇ ਸਵਾਲ
ਇਸ ਦੇ ਨਾਲ ਹੀ NIA ਨੇ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਬੇਹੱਦ ਕਰੀਬੀ ਅਨਿਲ ਛਿੱਪੀ ਅਤੇ ਗੈਂਗਸਟਰ ਰਾਜੂ ਬਸੌਦੀ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸਨ, ਜਿੱਥੋਂ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਨੂੰ ਰਿਮਾਂਡ ’ਤੇ ਲਿਆ ਗਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਟੈਰਰ ਫੰਡਿੰਗ ਮਾਮਲੇ ‘ਚ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: