ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਾਜ਼ਿਸ਼ ਹੋਣ ਦੇ ਦੋਸ਼ ਵਿੱਚ ਨਾਮਜ਼ਦ ਗੈਂਗਸਟਰ ਸਾਰਜ ਸੰਧੂ ਤੇ ਸਾਗਰ ਨਾਲ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਮਾਰਕੁੱਟ ਕੀਤੀ ਗਈ ਹੈ। ਘਟਨਾ 30 ਜੁਲਾਈ ਦੀ ਹੈ। ਥਾਣਾ ਕੈਂਟ ਪੁਲਿਸ ਨੇ ਜੇਲ੍ਹ ਅਧਿਕਾਰੀ ਸੁਰਿੰਦਰਪਾਲ ਸਿੰਘ ਦੇ ਬਿਆਨ ‘ਤੇ ਗੈਂਗਸਟਰ ਜੋਗਿੰਦਰ ਸਿੰਘ ਤੇ ਪਲਵਿੰਰ ਸਿੰਘ ਖਿਲਾਫ ਕੇਸਦਰਜ ਕੀਤਾ ਹੈ।
ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਵੇਂ ਹੀ ਸਾਗਰ ਤੇ ਸਾਰਜ ਦਾ ਨਾਂ ਸਾਹਮਣੇ ਆਇਆ ਸੀ ਉਦੋਂ ਤੋਂ ਇਸ ਜੇਲ੍ਹ ਵਿੱਚ ਬੰਦ ਹੋਰ ਗੈਂਗਸਟਰ ਦੋਵਾਂ ਤੋਂ ਖੁੰਨਸ ਖਾਣ ਲੱਗ ਗਏ ਸਨ। ਇਸੇ ਕਰਕੇ ਦੋਵੇਂ ਗੈਂਗਸਟਰਾਂ ਦੇ ਨਾਲ ਕੁੱਟਮਾਰ ਕੀਤੀ ਗਈ। ਗੈਂਗਸਟਰ ਸਾਰਜ ਨੇ ਸੋਸ਼ਲ ਮੀਡੀਆ ‘ਤੇ ਕਰੀਬ ਇੱਕ ਮਹੀਨੇ ਪਹਿਲਾਂ ਜੇਲ੍ਹ ਦੇ ਅੰਦਰ ਆਪਣੀ ਫੋਟੋ ਅਪਲੋਡ ਕੀਤੀ ਸੀ। ਇਸ ਮਾਮਲੇ ਵਿੱਚ ਦੋਸ਼ੀ ਤੋਂ ਪੁਲਿਸ ਨੇ ਪੁੱਛਗਿੱਛ ਵੀ ਕੀਤੀ ਸੀ। ਮੂਸੇਵਾਲਾ ਕਤਲਕਾਂਡ ਵਿੱਚ ਸਾਰਜ ਤੇ ਸਾਗਰ ‘ਤੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।
ਦੂਜੇ ਪਾਸੇ ਗੁਰਦਾਸਪੁਰ ਦੀ ਕੇਂਦਰੀ ਜੇਲ ਵਿੱਚ ਹਵਾਲਾਤੀਆਂ ਵਿਚਾਲੇ ਝੜਪ ਦਾ ਵੀ ਮਾਮਲਾ ਸਾਹਮਣੇ ਆਇਆ, ਜਿਥੇ ਬਚਾਅ ਲਈ ਆਏ ਜੇਲ੍ਹ ਦੇ ਵਧੀਕ ਸੁਪਰਡੈਂਟ ਸਲਵਿੰਦਰ ਸਿੰਘ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਸੱਜੇ ਹੱਥ ‘ਤੇ ਸੱਟ ਲੱਗੀ ਹੈ।
ਸਲਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਦੋ ਧੜਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਅਚਾਨਕ ਉਹ ਇੱਕ-ਦੂਜੇ ਨਾਲ ਟਕਰਾ ਗਏ।
ਇਹ ਵੀ ਪੜ੍ਹੋ : ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ
ਉਨ੍ਹਾਂ ਨੇ ਜੇਲ੍ਹ ਗਾਰਡਾਂ ਦੀ ਮਦਦ ਨਾਲ ਘੱਟੋ-ਘੱਟ ਤਾਕਤ ਦੀ ਵਰਤੋਂ ਕਰਕੇ ਸਥਿਤੀ ਨੂੰ ਕਾਬੂ ਕੀਤਾ। ਲੜਦੇ ਹਵਾਲਾਤੀਆਂ ਨੂੰ ਇੱਕ ਦੂਜੇ ਤੋਂ ਵੱਖ ਕੀਤਾ। ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਬੈਰਕਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਲੜਾਈ ਵਿੱਚ ਬਚਾਅ ਕਰਦੇ ਹੋਏ ਵਧੀਕ ਸੁਪਰਡੈਂਟ ਦੇ ਸੱਜੇ ਹੱਥ ‘ਤੇ ਸੱਟ ਲੱਗ ਗਈ।
ਜੇਲ੍ਹ ਦੇ ਮੈਡੀਕਲ ਅਫਸਰ ਨੇ ਜ਼ਖਮੀ ਨੂੰ ਮੁਢਲੀ ਸਹਾਇਤਾ ਦਿੱਤੀ ਅਤੇ ਇਕ ਨੂੰ ਇਲਾਜ ਲਈ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਸਹਾਇਕ ਸੁਪਰਡੈਂਟ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਸਿਟੀ ਦੀ ਪੁਲਿਸ ਨੂੰ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: