ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ” ਵਿੱਚ ਗੱਤਕਾ ਕੋਚ ਗੁਰਵਿੰਦਰ ਕੌਰ ਨੇ ਆਪਣਾ ਨਾਂ ਦਰਜ ਕਰਵਾ ਕੇ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ।
ਸੁਲਤਾਨਪੁਰ ਲੋਧੀ ਦੀ ਵਸਨੀਕ ਗੱਤਕਾ ਕੋਚ ਗੁਰਵਿੰਦਰ ਕੌਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਅਤੇ ਸੰਤ ਲੀਡਰ ਸਿੰਘ ਜੀ ਸੈਫਲਾਬਾਦ ਦੇ ਅਖਾੜਿਆਂ ਵਿੱਚ ਗੱਤਕੇ ਦੀ ਕੋਚਿੰਗ ਦਿੰਦੀ ਹੈ। ਉਹ ਦੇਸ਼-ਵਿਦੇਸ਼ ਵਿਚ ਕਈ ਰਿਕਾਰਡ ਆਪਣੇ ਨਾਂ ਦਰਜ ਕਰ ਚੁੱਕੀ ਹੈ। ਉਸ ਨੇ ਗੱਤਕਾ ਵਿੱਚ ਲੜਕੀਆਂ ਨੂੰ ਆਤਮ-ਰੱਖਿਆ ਵਿੱਚ ਨਿਪੁੰਨ ਬਣਾਇਆ ਹੈ।
ਦੱਸਣਯੋਗ ਹੈ ਕਿ ਇਹ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ” ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਗਈ ਹੈ। ਇਸ ਕਿਤਾਬ ਵਿੱਚ ਦੇਸ਼ ਦੇ 200 ਚੋਟੀ ਦੇ ਨੌਜਵਾਨ ਸਿੱਖ ਨਾਇਕਾਂ ਅਤੇ ਸ਼ਖਸੀਅਤਾਂ ਦੇ ਚਰਿੱਤਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਹਾਸਲ ਕਰਕੇ ਸਿੱਖ ਧਰਮ ਦਾ ਨਾਂ ਰੌਸ਼ਨ ਕੀਤਾ ਹੈ, ਜੋਕਿ ਨੌਜਵਾਨਾਂ ਨੂੰ ਵੀ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਦੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਪ੍ਰਦਰਸ਼ਨ ਕਰ ਰਹੇ ‘ਆਪ’ ਆਗੂ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਮਨਾਏ ਗਏ ਸਲਾਨਾ ਜੋੜ ਮੇਲੇ ਸੰਤ ਬਲਬੀਰ ਸਿੰਘ ਸੀਚੇਵਾਲ ਸਣੇ ਮੌਜੂਦ ਹੋਰ ਸੰਤਾਂ-ਮਹਾਂਪੁਰਸ਼ਾਂ ਵੱਲੋਂ ਇਸ ਕਿਤਾਬ ਨੂੰ ਸਿੱਖ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਨਿਹੰਗ ਸਿੰਘ ਜੱਥੇਬੰਦੀਆਂ ਅਤੇ ਇਲਾਕੇ ਦੇ ਹੋਰ ਮੋਹਤਬਾਰ ਸੱਜਣਾਂ ਵੀ ਸਮਾਗਮ ਵਿੱਚ ਮੌਜੂਦ ਰਹੇ।