ਗਿੱਦੜਬਾਹਾ ਦੇ ਪਿੰਡ ਗੁਰੂਸਰ ਤੋਂ ਕੁਝ ਦਿਨ ਪਹਿਲਾਂ ਮਾਮਲਾ ਸਾਹਮਣੇ ਆਇਆ ਸੀ ਜਿਥੇ ਨੂੰਹ ਵੱਲੋਂ ਸਹੁਰੇ ਪਰਿਵਾਰ ਨੂੰ ਰੋਟੀਆਂ ਵਿਚ ਜ਼ਹਿਰੀਲੀ ਚੀਜ਼ ਪਾ ਕੇ ਖੁਆਈ ਗਈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ ਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਉਣਾ ਪਿਆ ਸੀ। ਜ਼ਹਿਰੀਲੀ ਚੀਜ਼ ਖਾਣ ਨਾਲ 2 ਲੋਕਾਂ ਦੀ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਤੇ ਇਸ ਮਾਮਲੇ ਵਿਚ 3 ਲੋਕਾਂ ਨੂੰ ਗ੍ਰਿਫਾਤਰ ਕੀਤਾ ਗਿਆ। ਨੂੰਹ ਸਣੇ ਉਸ ਦੇ ਪ੍ਰੇਮੀ ਤੇ ਉਸ ਦੀ ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਔਰਤ ਨੇ ਪੂਰੇ ਪਰਵਾਰ ਨੂੰ ਆਟੇ ਵਿਚ ਜ਼ਹਿਰੀਲੀ ਚੀਜ਼ ਗੁੰਨ ਕੇ ਉਸ ਦੀਆਂ ਰੋਟੀਆਂ ਬਣਾ ਕੇ ਖਵਾ ਦਿਤੀ ਅਤੇ ਖ਼ੁਦ ਵੀ ਕੁੱਝ ਰੋਟੀ ਖਾਧੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ।
ਜ਼ਹਿਰੀਲੀ ਰੋਟੀ ਖਾਣ ਤੋਂ ਬਾਅਦ ਘਰ ਦੇ ਮੁਖੀ ਸੁਰਜੀਤ ਸਿੰਘ, ਉਸ ਦੀ ਪਤਨੀ ਜਸਵਿੰਦਰ ਕੌਰ, ਲੜਕੇ ਸ਼ਿਵਤਾਰ ਸਿੰਘ ਉਰਫ ਰਾਜੂ ਅਤੇ ਇਸ ਦੀ ਪਤਨੀ ਖੁਸ਼ਮਨਦੀਪ ਕੌਰ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸ਼ਿਵਤਾਰ ਸਿੰਘ ਉਰਫ ਰਾਜੂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਜਦੋਂਕਿ ਬਾਕੀਆਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਦੀਪ ਹਸਪਤਾਲ ਗਿੱਦੜਬਾਹਾ ਵਿਖੇ ਭਰਤੀ ਕਰਵਾਇਆ ਗਿਆ। ਸ਼ਿਵਤਾਰ ਸਿੰਘ ਦੀ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਬਟਾਲਾ : ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ, ਓਵਰਡੋਜ਼ ਕਾਰਨ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
ਗਿੱਦੜਬਾਹਾ ਦੇ ਡੀਐਸਪੀ ਅਵਤਾਰ ਸਿੰਘ ਰਾਜਪਾਲ ਨੇ ਦਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਵੱਡੇ ਭਰਾ ਜਗਤਾਰ ਸਿੰਘ ਦੇ ਬਿਆਨ ’ਤੇ ਮ੍ਰਿਤਕ ਦੀ ਪਤਨੀ ਖੁਸ਼ਮਨਦੀਪ ਕੌਰ ਅਤੇ ਉਸ ਦੇ 3 ਹੋਰ ਸਾਥੀਆਂ ਵਿਰੁਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਤੇ ਅੱਜ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ ਤੇ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























