gippy six birthday gurbaz:ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ਕੁਝ ਮਹੀਨੇ ਪਹਿਲਾ ਉਹਨਾਂ ਦੇ ਤੀਸਰੇ ਪੁੱਤਰ ਗੁਰਬਾਜ਼ ਦਾ ਜਨਮ ਹੋਇਆ ਸੀ। ਹਾਲਾਂਕਿ ਇਸ ਤੋਂ ਪਹਿਲਾ ਗਿੱਪੀ ਗਰੇਵਾਲ 2 ਪੁੱਤਰਾਂ ਦੇ ਪਿਤਾ ਸਨ। ਹਾਲ ਹੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੀਆ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ।
ਜੀ ਹਾਂ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਗੁਰਬਾਜ਼ ਦੀਆਂ ਕੇਕ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੇਕ ਦੀ ਤਸਵੀਰ ‘ਤੇ 1/2 ਲਿਖਿਆ ਹੋਇਆ ਹੈ ਅਤੇ ਕੇਕ ਦੇ ਸਾਹਮਣੇ ਗੁਰਬਾਜ਼ ਬੈਠਾ ਹੋਇਆ ਹੈ। ਇਸ ਤਸਵੀਰ ਵਿਚ ਗੁਰਬਾਜ਼ ਕਾਫੀ ਕਿਊਟ ਲੱਗ ਰਿਹਾ ਹੈ।
ਇਹਨਾਂ ਤਸਵੀਰਾਂ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਗਿਪੀ ਆਪਣੇ ਪੁੱਤਰ ਦੇ 6 ਮਹੀਨੇ ਦੇ ਹੋਣ ਤੇ ਬਹੁਤ ਖੁਸ਼ ਹਨ ਅਤੇ ਲੌਕ ਡਾਊਨ ਦੌਰਾਨ ਆਪਣੇ ਪੁੱਤਰ ਨਾਲ ਇੰਝ ਜਸ਼ਨ ਮਨਾਂ ਰਹੇ ਹਨ। ਇਹਨਾਂ ਤਸਵੀਰਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਹਨਾਂ ਤਸਵੀਰਾਂ ਨੂੰ ਸ਼ੇਅਰ ਕੀਤੇ ਅਜੇ ਕੁਝ ਹੀ ਸਮਾਂ ਹੋਇਆ ਹੈ ਅਤੇ ਕਾਫੀ ਗਿਣਤੀ ‘ਚ ਲਾਇਕਸ ਮਿਲ ਚੁੱਕੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਕਮੈਂਟਸ ਆ ਚੁੱਕੇ ਹਨ।ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਗਿੱਪੀ ਗਰੇਵਾਲ ਦਾ ਨਵਾਂ ਗੀਤ ਹਾਲ ਹੀ ਵਿਚ ‘ਨੱਚ-ਨੱਚ’ ਅਤੇ “ਮਿਸ ਯੂ” ਰਿਲੀਜ ਹੋਇਆ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਸ ਗੀਤ ਦੀ ਜਾਣਕਾਰੀ ਫੈਨਜ਼ ਨਾਲ ਸਾਂਝੀ ਕੀਤੀ ਸੀ ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਇਸ ਮੁਸ਼ਕਿਲ ਸਮੇਂ ‘ਚ ਆਪਣੀ ਟੀਮ ਦੇ ਨਾਲ ਮਿਲਕੇ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾ ਰਹੇ ਨੇ । ਇਸ ਤੋਂ ਇਲਾਵਾ ਉਹ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਵੀਡੀਓ ਪਾਉਂਦੇ ਰਹਿੰਦੇ ਨੇ ਤੇ ਲੋਕਾਂ ਨੂੰ ਘਰ ‘ਚ ਹੀ ਰਹਿਣ ਦੀ ਅਪੀਲ ਕਰਦੇ ਰਹਿੰਦੇ ਨੇ । ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ