ਪੰਜਾਬ ਵਿਚ ਮਾਰੂ ਚਾਈਨਾ ਡੋਰ ਦਾ ਕਹਿਰ ਇਕ ਵਾਰ ਫਿਰ ਦੇਖਣ ਨੂੰ ਮਿਲਿਆ। ਦੋਰਾਹਾ ‘ਚ ਚਾਈਨਾ ਡੋਰ ਨਾਲ ਕੱਟੇ ਜਾਣ ਕਾਰਨ ਇਕ ਗਰੀਬ ਪਰਿਵਾਰ ਦੀ ਲੜਕੀ ਗੰਭੀਰ ਜਖਮੀ ਹੋ ਗਈ ਹੈ। ਪਰਿਵਾਰ ਕੋਲ ਮਹਿੰਗਾ ਇਲਾਜ ਕਰਵਾਉਣ ਲਈ ਪੈਸੇ ਨਹੀਂ ਹਨ। ਲੜਕੀ ਨੂੰ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ, ਅਪੋਲੋ ਲੁਧਿਆਣਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਜ਼ਖਮੀ ਲੜਕੀ ਸ਼ੁਬਨੀਤ ਕੌਰ ਪੜ੍ਹਾਈ ਦੇ ਨਾਲ-ਨਾਲ ਮੈਕਡੋਨਲਡ ‘ਚ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੀ ਸੀ। ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਰਸਤੇ ਵਿੱਚ ਉਸ ਦੇ ਗਲੇ ਵਿੱਚ ਚਾਈਨਾ ਡੋਰ ਫਸ ਗਿਆ, ਜਿਸ ‘ਤੋਂ ਬਾਅਦ ਉਸ ਦੀਆਂ ਨਾੜਾਂ ਕੱਟ ਗਈਆਂ। ਲੜਕੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ CIA ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ
ਇਸ ਘਟਨਾ ‘ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਪਰਿਵਾਰ ਕੋਲ ਉਸਦੇ ਇਲਾਜ ਲਈ ਪੈਸੇ ਨਹੀਂ ਹਨ ਅਤੇ ਮਦਦ ਦੀ ਗੁਹਾਰ ਲਗਾਈ ਹੈ। ਇਸ ਮਾਮਲੇ ਵਿੱਚ ਦੋਰਾਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: