Girl from Punjab warns Sunny Deol : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ 10ਵੇਂ ਦਿਨ ਵੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਪੂਰਾ ਦੇਸ਼ ਇਸ ਸਮੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕਜੁੱਟ ਹੋਇਆ ਪਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਰਹੀਆਂ ਹਨ ਕਿਉਂਕਿ ਸਾਰੇ ਜਾਣਦੇ ਹਨ ਕਿ ਇਹ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ। ਇਸ ਦੇ ਚੱਲਦਿਆਂ ਕਈ ਭਾਜਪਾ ਆਗੂਆਂ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਪਾਰਟੀ ਛੱਡ ਦਿੱਤੀ। ਉਥੇ ਹੀ ਪੰਜਾਬ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬ ਦੀ ਇੱਕ ਬੇਬਾਕ ਮੁਟਿਆਰ ਨਵਜੋਤ ਕੌਰ ਲੰਬੀ ਨੇ ਉਨ੍ਹਾਂ ਦੇ ਇਸ ਵਤੀਰੇ ‘ਤੇ ਬੋਲਦਿਆਂ ਕਿਹਾ ਕਿ ਇਸ ਮੌਕੇ ‘ਤੇ ਵੀ ਸਨੀ ਦਿਓਲ ਕਿਸਾਨਾਂ ਦੇ ਹੱਕ ਵਿੱਚ ਸਾਹਮਣੇ ਨਹੀਂ ਆਏ। ਸੰਨੀ ਦਿਓਲ ਭਾਜਪਾ ਦੇ ਆਗੂ ਹਨ ਅਤੇ ਉਨ੍ਹਾਂ ਨੂੰ ਵੀ ਪਤਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਪਰ ਭਾਜਪਾ ਆਗੂ ਹੋਣ ਕਰਕੇ ਉਨ੍ਹਾਂ ਨੇ ਇਨ੍ਹਾਂ ਦਾ ਪੱਖ ਕੀਤਾ ਹੈ।
ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਕਿ ਉਹ ਕਿਸਾਨਾਂ ਦੇ ਪੱਖ ਵਿੱਚ ਕਿਉਂ ਨਹੀਂ ਆ ਰਹੇ ਤਾਂ ਖਬਰ ਆਈ ਕਿ ਉਹ ਤਾਂ ਕੋਰੋਨਾ ਪਾਜ਼ੀਟਿਵ ਹਨ ਅਤੇ ਉਨ੍ਹਾਂ ਨੂੰ ਆਈਸੋਲੇਟ ਹੋਣ ਲਈ ਕਿਹਾ ਗਿਆ ਹੈ। ਉਹ ਸਿਰਫ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਉਹ ਇਥੇ ਫੜ ਕੇ ਦਿਖਾ ਦੇਣ ਤਾਂ ਪੰਜਾਬ ਦੇ ਲੋਕ ਉਨ੍ਹਾਂ ਦਾ ਚੰਗੇ ਤਰੀਕੇ ਸਵਾਗਤ ਕਰਨਗੇ। ਉਸ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕੋਈ ਵੀ ਭਾਜਪਾ ਆਗੂ ਪੰਜਾਬ ਵਿੱਚ ਦਾਖਲ ਨਹੀਂ ਹੋ ਸਕੇਗਾ।
ਨਵਜੋਤ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਲਲਕਾਰ ਤੋਂ ਬਾਅਦ ਹਰਿਆਣਾ ਦੇ ਕਿਸਾਨ ਵੀ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਤੁਰੇ ਤੇ ਉਨ੍ਹਾਂ ਸਾਬਿਤ ਕਰਕੇ ਦਿਖਾਇਆ ਕਿ ਪੰਜਾਬ ਤੇ ਹਰਿਆਣਾ ਇੱਕ ਹਨ। ਹੋਰ ਸੂਬਿਆਂ ਦੇ ਕਿਸਾਨ ਵੀ ਇਸ ਸਮੇਂ ਇਕਜੁੱਟ ਹੋ ਗਏ ਹਨ। ਐਨਆਰਆਈ ਵੀ ਸੋਸ਼ਲ ਮੀਡੀਆ ਰਾਹੀਂ ਜਾਂ ਡੋਨੇਸ਼ਨ ਰਾਹੀਂ ਕਿਸਾਨੀ ਅੰਦੋਲਨ ਵਿੱਚ ਆਪਣਾ ਹਿੱਸਾ ਪਾ ਰਹੇ ਹਨ, ਇਸ ਨੇ ਲੋਕਾਂ ਦੀ ਕਜੁੱਟਤਾ ਦਾ ਸਬੂਤ ਦਿੱਤਾ। ਪੰਜਾਬੀ ਕਲਾਕਾਰ ਤੇ ਖਿਡਾਰੀ ਵੀ ਇਸ ਅੰਦੋਲਨ ਦੇ ਸਮਰਥਨ ਵਿੱਚ ਆਏ ਹਨ ਅਤੇ ਸਾਨੂੰ ਸਾਰਿਆਂ ਨੂੰ ਵੀ ਕਿਸਾਨ ਅੰਦੋਲਨ ਸਮਰਥਨ ਕਰਨਾ ਚਾਹੀਦਾ ਹੈ