Girl killed one injured: ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਲੜਕੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਔਰਤ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਦੱਸ ਦਈਏ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ ਅਤੇ ਗੰਭੀਰ ਰੂਪ ਨਾਲ ਜ਼ਖਮੀ ਔਰਤ ਨੂੰ ਵੀ ਮਾਨਸਾ ਦੇ ਸਿਵਲ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ।