ਤਰਨਤਾਰਨ ਦੇ ਭਿੱਖੀਵਿੰਡ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਈ ਹੈ। ਬੀਤੇ ਦਿਨ ਸੱਤਵੀਂ ਜਮਾਤ ਦੀ ਵਿਦਿਆਰਥਣ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਲੈ ਕੇ ਸਕੂਲ ਪਹੁੰਚੀ, ਜਿਸ ਨਾਲ ਸਕੂਲ ਵਿਚ ਦਹਿਸ਼ਤ ਫੈਲ ਗਈ। ਸਕੂਲ ਦੇ ਪ੍ਰਿੰਸੀਪਲ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਦੇ ਪਿਤਾ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਵਿਦਿਆਰਥੀ ਦੇ ਪਿਤਾ ਸਾਬਕਾ ਸੈਨਿਕ ਸਰਬਜੀਤ ਸਿੰਘ ਸਕੂਲ ਵਿਚ ਆ ਕੇ ਪ੍ਰਿੰਸੀਪਲ ਨੂੰ ਦੱਸਿਆ ਕਿ ਉਸ ਦਾ ਲਾਇਸੈਂਸੀ ਪਿਸਤੌਲ ਘਰੋਂ ਗਾਇਬ ਹੈ ਅਤੇ ਸ਼ਾਇਦ ਉਸ ਦੀ ਕੁੜੀ ਕੋਲ ਹੈ। ਸਕੂਲ ਮੈਨੇਜਮੈਂਟ ਨੇ ਵਿਦਿਆਰਥੀ ਨੂੰ ਦਫ਼ਤਰ ਬੁਲਾਇਆ। ਪੁੱਛਗਿੱਛ ਕਰਨ ‘ਤੇ ਵਿਦਿਆਰਥਣ ਨੇ ਆਪਣੀ ਕਮਰ ਤੋਂ ਪਿਸਤੌਲ ਕੱਢ ਕੇ ਪ੍ਰਬੰਧਕਾਂ ਨੂੰ ਸੌਂਪ ਦਿੱਤੀ। ਸਕੂਲ ਦੀ ਪ੍ਰਿੰਸੀਪਲ ਸਿਸਟਰ ਅੰਕਿਤਾ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ‘ਚ ਪਾਣੀਆਂ ਦੇ ਮੁੱਦੇ ‘ਤੇ ਭਖੀ ਸਿਆਸਤ, CM ਮਾਨ ਬੋਲੇ-‘ਵਾਧੂ ਦੇਣ ਲਈ ਇੱਕ ਵੀ ਬੂੰਦ ਨਹੀਂ’
ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਪਰਵਾਹੀ ਦੇ ਦੋਸ਼ ਹੇਠ ਵਿਦਿਆਰਥਣ ਦੇ ਪਿਤਾ ਸਰਬਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਦਿਆਰਥਣ ਪਿਸਤੌਲ ਲੈ ਕੇ ਸਕੂਲ ਕਿਉਂ ਪਹੁੰਚੀ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਕਲਸੀਆਂ ਕਲਾਂ ਦੇ ਸਰਬਜੀਤ ਸਿੰਘ ਦੀ ਅਣਗਹਿਲੀ ਨੇ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























