ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ ਕੱਲ ਲਾਲ ਰੰਗ ਦੇ ਸੂਟਕੇਸ ਵਿਚੋਂ ਇਕ ਕੁੜੀ ਦੀ ਲਾਸ਼ ਮਿਲੀ ਸੀ। ਘਟਨਾ ਮਗਰੋਂ ਇਲਾਕੇ ਵਿਚ ਦਹਿਸ਼ਤ ਫੈਲ ਗਈ ਸੀ ਤੇ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਆਖਿਰਕਾਰ ਇਹ ਕੁੜੀ ਹੈ ਕੌਣ।

ਇਹ ਵੀ ਪੜ੍ਹੋ : ਬੰਗਾ-ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਥਾਰ ਨੇ ਆਟੋ ਨੂੰ ਮਾ/ਰੀ ਟੱਕਰ, 1 ਵਿਅਕਤੀ ਦੀ ਹੋਈ ਮੌ.ਤ, ਕਈ ਜ਼ਖਮੀ
ਮ੍ਰਿਤਕ ਕੁੜੀ ਦੀ ਪਛਾਣ ਹੋ ਚੁੱਕੀ ਹੈ। ਕੁੜੀ ਦੀ ਮੋਗਾ ਦੇ ਬਾਘਾਪੁਰਾਣਾ ਦੀ ਰਹਿਣ ਵਾਲੀ ਹੈ ਤੇ ਬਠਿੰਡਾ ਵਿਚ ਇਕ ਦੋਸਤ ਦੇ ਨਾਲ ਰਹਿ ਰਹੀ ਸੀ। ਕੁੜੀ ਦਾ ਨਾਂ ਮੱਲਿਕਾ ਦੱਸਿਆ ਜਾ ਰਿਹਾ ਹੈ ਜੋ ਕਾਫੀ ਸਮੇਂ ਤੋਂ ਬਠਿੰਡਾ ਵਿਚ ਰਹਿ ਰਹੀ ਸੀ ਤੇ ਪਰਿਵਾਰ ਵਿਚ ਕਿਸੇ ਹੋਰ ਮੈਂਬਰ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ 72 ਘੰਟੇ ਲਈ ਕੁੜੀ ਦੀ ਦੇਹ ਨੂੰ ਮੋਰਚਰੀ ਵਿਚ ਰਖਵਾਇਆ ਹੈ ਤੇ ਬਠਿੰਡਾ ਦੇ ਆਸ-ਪਾਸ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੁੜੀ ਬਾਰੇ ਜਿਸ ਨੂੰ ਵੀ ਕੋਈ ਜਾਣਕਾਰੀ ਹੈ ਤਾਂ ਪੁਲਿਸ ਨੂੰ ਰਿਪੋਰਟ ਕੀਤੀ ਜਾਵੇ। ਪੁਲਿਸ ਨੇ ਵੱਖ-ਵੱਖ ਟੀਮਾਂ ਲਗਾ ਕੇ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























