ਚੰਡੀਗੜ੍ਹ ਦੇ ਫੇਜ-10 ਸਥਿਤ ਡੀਏਵੀ ਕਾਲਜ ਵਿਚ ਵਿਦਿਆਰਥਣਾਂ ਹੋਲੀ ਵਾਲੇ ਦਿਨ ਧਰਨੇ ‘ਤੇ ਬੈਠ ਗਈਆਂ।ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਨੂੰ ਹੋਸਟਲ ਦੇ ਬਾਹਰ ਜਾ ਕੇ ਹੋਲੀ ਮਨਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਤੇ ਹੋਸਟਲ ਦੇ ਗੇਟ ਬੰਦ ਕਰ ਦਿੱਤੇ ਗਏ ਹਨ।
ਇਸ ਦੇ ਵਿਰੋਧ ਵਿਚ ਵਿਦਿਆਰਥਣਾਂ ਨੇ ਹੋਸਟਲ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਕਾਲਜ ਮੈਨੇਜਮੈਂਟ ਦਾ ਕਹਿਣਾ ਹੈ ਕਿ ਸਵੇਰੇ 8 ਤੋਂ 12 ਵਜੇ ਤੱਕ ਹੋਲੀ ਮਨਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਅਦ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਅਜਿਹੀ ਸਥਿਤੀ ਪਹਿਲਾਂ ਵੀ ਸਾਹਮਣੇ ਆਉਂਦੀ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























