ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ। ਜਿਸ ਵਿੱਚ ਅਨੇਕਾਂ ਪੰਥਕ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ‘ਤੇ ਵੱਡਾ ਫੈਸਲਾ ਸੁਣਾਇਆ ਹੈ। GNDU ਦੇ VC ਡਾ. ਕਰਮਜੀਤ ਸਿੰਘ ਨੂੰ ਤਨਖਾਹ ਲੱਗੀ ਹੈ।
ਇਹ ਵੀ ਪੜ੍ਹੋ : “ਮੈਂ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦਾ ਬੇਟਾ ਹਾਂ…”, ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ‘ਤੇ ਰੱਖੇ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ
ਉਹ 2 ਦਿਨ ਸ੍ਰੀ ਦਰਬਾਰ ਸਾਹਿਬ ਵਿਖੇ 1 ਘੰਟਾ ਜੂਠੇ ਭਾਂਡੇ ਮਾਂਜਣ ਤੇ 1 ਘੰਟਾ ਜੋੜਿਆਂ ਦੀ ਸੇਵਾ ਕਰਨਗੇ। 5 ਦਿਨ ਰੋਜ਼ਾਨਾ ਨਿਤਨੇਮ ਤੋਂ ਇਲਾਵਾ ਭਾਈ ਕਾਨ੍ਹ ਸਿੰਘ ਨਾਭਾ ਦੀ ਕਿਤਾਬ ‘ਹਮ ਹਿੰਦੂ ਨਹੀਂ’ ਪੜ੍ਹਨਗੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ 1100 ਰੁਪਏ ਦੀ ਦੇਗ ਕਰਵਾਉਣਗੇ ਤੇ 1100 ਰੁਪਏ ਗੋਲਕ ‘ਚ ਪਾ ਕੇ ਖਿਮਾ ਯਾਚਨਾ ਦੀ ਵੀ ਅਰਦਾਸ ਕਰਵਾਉਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਨੂੰ ਉਨ੍ਹਾਂ ਦੀਆਂ ਗਲਤੀਆਂ ਕਰਕੇ ਤਨਖਾਹ ਵੀ ਲਗਾਈ ਗਈ ਹੈ। ਉਨ੍ਹਾਂ ਨੂੰ 3 ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ ਹੈ। ਵਲਟੋਹਾ ਦੀ 2 ਦਿਨ ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ਼ ਕਰਨ ਦੀ ਸੇਵਾ ਲਗਾਈ ਗਈ ਹੈ। ਵਲਟੋਹਾ 1-1 ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1100 ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























