ਪੰਜਾਬ ਤੇ UK ‘ਚ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਟਾਟਾ ਦੀ ਹੁੰਦੇ ਹੀ Air India ਨੇ ਵੱਡਾ ਐਲਾਨ ਕੀਤਾ ਹੈ। ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਣ ਵਾਲੀ ਸਿੱਧੀ ਫਲਾਈਟ ਹੁਣ ਹਫ਼ਤੇ ਵਿੱਚ ਤਿੰਨ ਦਿਨ ਚੱਲੇਗੀ। ਮੌਜੂਦਾ ਸਮੇਂ ਇਸ ਰੂਟ ‘ਤੇ ਏਅਰ ਇੰਡੀਆ ਵੱਲੋਂ ਹਫਤੇ ਵਿਚ ਇੱਕ ਹੀ ਫਲਾਈਟ ਚੱਲ ਰਹੀ ਹੈ।
ਏਅਰ ਇੰਡੀਆ ਵੱਲੋਂ ਇਹ ਸੇਵਾ 27 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ‘ਸੇਵਾ ਟਰੱਸਟ ਯੂਕੇ’ ਦੇ ਫਾਊਂਡਰ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁੰਮਟਾਲਾ ਨੇ ਇਸ ਸਬੰਧੀ ਇੱਕ ਸਾਂਝਾ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਨ ਮੁਲਤਵੀ ਹੋਈਆਂ ਬਹੁਤ ਸਾਰੀਆਂ ਕੌਮਾਂਤਰੀ ਉਡਾਣਾਂ ਦੀ ਸੇਵਾ ਅਜੇ ਵੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸੇ ਤਹਿਤ ਏਅਰ ਇੰਡੀਆ ਵੱਲੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਣ ਵਾਲੀ ਫਲਾਈਟ ਇੱਕ ਦਿਨ ਹੀ ਚੱਲ ਰਹੀ ਸੀ ਜੋ ਹੁਣ ਹਫ਼ਤੇ ਵਿੱਚ ਤਿੰਨ ਦਿਨ ਚੱਲੇਗੀ।