ਰੇਲਵੇ ਵਿਚ ਸਫਰ ਕਰਨ ਵਾਲੇ ਯਾਤਰੀਆਂ ਲਈ ਚੰਗੀ ਖਬਰ ਹੈ। ਮੰਤਰਾਲੇ ਨੇ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਤੱਕ ਜਲਦ ਹੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫਿਰੋਜ਼ਪੁਰ ਡਵੀਜ਼ਨ ਵੱਲੋਂ ਪ੍ਰਸਤਾਵ ਬੜੌਦਾ ਹਾਊਸ ਨੂੰ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਡਵੀਜ਼ਨ ਨੇ ਦੱਸਿਆ ਕਿ ਬੜੌਦਾ ਹਾਊਸ ਨੂੰ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਹ ਟਰੇਨ ਬਿਆਸ, ਜਲੰਧਰ ਸਮੇਤ ਕਈ ਸਟੇਸ਼ਨਾਂ ‘ਤੇ ਨਹੀਂ ਰੁਕੇਗੀ। ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 7.55 ਵਜੇ ਰਵਾਨਾ ਹੋਵੇਗੀ ਅਤੇ ਲੁਧਿਆਣਾ ਤੋਂ ਸਵੇਰੇ 9.32 ਵਜੇ, ਸਾਹਨੇਵਾਲ ਸਵੇਰੇ 9.55 ਵਜੇ, ਅੰਬਾਲਾ ਤੋਂ 10.50 ਵਜੇ ਅਤੇ ਨਵੀਂ ਦਿੱਲੀ ਤੋਂ ਬਾਅਦ ਦੁਪਹਿਰ 1.05 ਵਜੇ ਪਹੁੰਚੇਗੀ।
ਇਹ ਵੀ ਪੜ੍ਹੋ : ਭਾਰਤ ਨੂੰ ਝਟਕਾ! ਇੰਗਲੈਂਡ-ਸ਼੍ਰੀਲੰਕਾ ਖਿਲਾਫ ਮੁਕਾਬਲੇ ਤੋਂ ਬਾਹਰ ਰਹਿ ਸਕਦੇ ਹਨ ਹਾਰਦਿਕ ਪਾਂਡੇਯ
ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਚੱਲਣ ਨਾਲ 450 ਕਿਲੋਮੀਟਰ ਦਾ ਸਫ਼ਰ ਸਿਰਫ਼ 5 ਘੰਟਿਆਂ ਵਿੱਚ ਪੂਰਾ ਹੋਵੇਗਾ। ਨਵੀਂ ਦਿੱਲੀ ਅਤੇ ਅੰਮ੍ਰਿਤਸਰ, ਅੰਬਾਲਾ ਅਤੇ ਲੁਧਿਆਣਾ ਵਿਚਕਾਰ ਸਿਰਫ਼ ਦੋ ਸਟਾਪੇਜ ਰੱਖੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: