ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਲਕੇ ਤੋਂ ਸਰਕਾਰੀ ਬੱਸਾਂ ਚੱਲਣਗੀਆਂ। PRTC ਤੇ ਪਨਸਬ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਪਨਬਸ ਮੁਲਾਜ਼ਮਾਂ ਦੀ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋ ਰਹੀ ਸੀ। 7 ਘੰਟੇ ਦੀ ਮੀਟਿੰਗ ਤੋਂ ਬਾਅਦ ਨਤੀਜਾ ਸਾਹਮਣੇ ਆਇਆ ਹੈ ਤੇ ਦੋਵਾਂ ਦੀ ਕਈ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ ਤੇ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੱਚੇ ਰੋਡਵੇਜ਼ ਕਾਮੇ ਪਿਛਲੇ 3 ਦਿਨਾਂ ਤੋਂ ਹੜਤਾਲ ‘ਤੇ ਸਨ ਜਿਸ ਨੂੰ ਹੁਣ ਖਤਮ ਕਲ ਦਿੱਤਾ ਗਿਆ ਹੈ। ਕਲ ਤੋਂ ਮੁੜ ਤੋਂ ਸਰਕਾਰੀ ਬੱਸਾਂ ਚੱਲਣਗੀਆਂ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਸਹਿਮਤੀ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਪਨਬਸ ਮੁਲਾਜ਼ਮਾਂ ਵੱਲੋਂ ਲਿਆ ਗਿਆ ਹੈ। ਬੀਤੇ ਦਿਨੀਂ ਸਰਕਾਰ ਨੇ ਪੰਜਾਬ ਰੋਡਵੇਜ਼ ਕਰਮਚਾਰੀਆਂ ਖਿਲਾਫ ਵੱਡਾ ਐਕਸ਼ਨ ਲਿਆ ਸੀ। ਸਰਕਾਰ ਵੱਲੋਂ ਹੜਤਾਲ ਵਿਚ ਹਿੱਸਾ ਲੈਣ ਵਾਲੇ ਪ੍ਰਧਾਨ ਬਿਕਰਮਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਸੀ ਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਸੀ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’
ਰੋਡਵੇਜ਼ ਦੇ ਕੱਚੇ ਕਾਮੇ 3 ਦਿਨਾਂ ਤੋਂ ਹੜਤਾਲ ਤੇ ਸਨ। ਪੰਜਾਬ ਵਿਚ ਕਿਲੋਮੀਟਰ ਸਕੀਮ ਨੂੰ ਲੈ ਕੇ ਕਾਮਿਆਂ ਵਲੋਂ ਹੜਤਾਲ ਕੀਤੀ ਗਈ ਸੀ। ਮੀਟਿੰਗ ਮਗਰੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਲੋਮੀਟਰ ਸਕੀਮ ਵਿਚ ਕੋਈ ਵੀ ਦਖਲਅੰਦਾਜ਼ੀ ਨਹੀਂ ਕਰਾਂਗੇ। ਕਿਹਾ ਜਾ ਰਿਹਾ ਹੈ ਕਿ ਨਵੀਆਂ ਬੱਸਾਂ ਲਿਆਉਣ ‘ਤੇ ਵੀ ਸਹਿਮਤੀ ਬਣੀ ਹੈ।
ਵੀਡੀਓ ਲਈ ਕਲਿੱਕ ਕਰੋ -:
























