ਮਾਨ ਸਰਕਾਰ ਵੱਲੋਂ ਵੱਡੀ ਪਹਿਲਕਦਮੀ ਕੀਤੀ ਗਈ ਹੈ। 10 ਦਸੰਬਰ ਤੋਂ ਸੂਬਾ ਸਰਕਾਰ ਵੱਲੋਂ ‘ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਤਹਿਤ ਲੋਕਾਂ ਨੂੰ ਘਰ ਬੈਠੇ 42 ਸੇਵਾਵਾਂ ਮੁਹੱਈਆ ਹੋਣਗੀਆਂ। ਇਨ੍ਹਾਂ ਵਿਚ ਜਨਮ ਤੇ ਮੌਤ ਸਰਟੀਫਿਕੇਟ, ਆਮਦਨੀ, ਰਿਹਾਇਸ਼, ਜਾਤੀ ਤੇ ਪੈਨਸ਼ਨ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਤੇ ਹੋਰ ਸੇਵਾਵਾਂ ਸ਼ਾਮਲ ਹਨ।
CM ਮਾਨ ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ ਲੋਕਾਂ ਨੂੰ ਫਾਇਦਾ ਹੋਵੇਗਾ ਸਗੋਂ ਇਸ ਤੋਂ ਪੈਸੇ ਲੈ ਕੇ ਕੰਮ ਕਰਵਾਉਣ ਵਾਲੇ ਵਿਚੌਲਿਆਂ ਦੀ ਭੂਮਿਕਾ ਖਤਮ ਹੋਵੇਗੀ। ਪ੍ਰਸ਼ਾਸਨ ਵਿਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਆਏਗੀ। ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਕੋਲ ਹੀ ਮੁਹੱਈਆ ਕਰਵਾਉਣ ਲਈ ਜਲਦ 100 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਨਾਲ ਹੀ ਆਉਣ ਵਾਲੇ ਇਕ ਸਾਲ ਵਿਚ ਸੂਬੇ ਵਿਚ 5 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ। ਇਹ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਵਿਚਲਿਆ ਗਿਆ। ਮੀਟਿੰਗ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦਾ ਖੁਲਾਸਾ, ਪਿਛਲੇ 5 ਸਾਲਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ‘ਚ ਹੋਈ ਮੌ.ਤ
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਕੀਮ ਦਾ ਫਾਇਦਾ ਲੈਣ ਲਈ ਲੋਕਾਂ ਨੂੰ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਆਪਣੀ ਸਹੂਲਤ ਮੁਤਾਬਕ ਸਮਾਂ ਦੇਣਾ ਹੋਵੇਗਾ। ਫੋਨ ‘ਤੇ ਹੀ ਬਿਨੈਕਾਰ ਨੂੰ ਸੰਬੰਧਤ ਸੇਵਾ ਲੈਣ ਲਈ ਜ਼ਰੂਰੀ ਦਸਤਾਵੇਜ਼, ਫੀਸ ਤੇ ਹੋਰ ਸ਼ਰਤਾਂ ਬਾਰੇ ਦੱਸਿਆ ਜਾਵੇਗਾ। ਇਸਲਈ ਬਿਨੈਕਾਰ ਨੂੰ SMS ਮਿਲੇਗਾ ਜਿਸ ਦੁਆਰਾ ਜ਼ਰੂਰੀ ਦਸਤਾਵੇਜ਼ਾਂ, ਤਰੀਕ ਤੇ ਸਮੇਂ ਬਾਰੇ ਪਤਾ ਲੱਗੇਗਾ। CM ਮਾਨ ਨੇ ਕਿਹਾ ਕਿ ਨਿਸ਼ਚਿਤ ਸਮੇਂ ਮੁਤਾਬਕ ਵਿਸ਼ੇਸ਼ ਟ੍ਰੇਨਿੰਗ ਹਾਸਲ ਮੁਲਾਜ਼ਮ ਟੈਬਲੇਟ ਲੈ ਕੇ ਸਬੰਧਤ ਬਿਨੈਕਾਰ ਦੇ ਘਰ ਜਾਂ ਦਫਤਰ ਜਾਣਗੇ ਤੇ ਸਾਰੀ ਕਾਗਜ਼ੀ ਪ੍ਰਕਿਰਿਆ ਪੂਰੀ ਕਰਨਗੇ ਤੇ ਫੀਸ ਜਮ੍ਹਾ ਕਰਨਗੇ। ਬਿਨੈਕਾਰ ਨੂੰ ਰਸੀਦ ਵੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –