ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਹੀ ਪਟਿਆਲਾ ਦਾ ਸਰਕਾਰੀ ਹਸਪਤਾਲ ਹਰਕਤ ਵਿਚ ਆ ਗਿਆ ਹੈ। ਇਥੇ ਸਮੇਂ ਦੇ ਪਾਬੰਦ ਹੋਣ ਲਈ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ।
ਨਵੇਂ ਹੁਕਮਾਂ ਮੁਤਾਬਕ ਹਰੇਕ ਮੁਲਾਜ਼ਮ ਨੂੰ ਸਮੇਂ ਸਿਰ ਡਿਊਟੀ ‘ਤੇ ਪਹੁੰਚਣਾ ਹੋਵੇਗਾ। ਜੇਕਰ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਓ. ਪੀ. ਡੀ. ਡਿਊਟੀ ਦੌਰਾਨ ਸਵੇਰੇ 8 ਵਜੇ ਤੋਂ ਲੈ ਕੇ ਦੁਪਿਹਰ 2.30 ਵਜੇ ਤੱਕ ਸਾਰੇ ਮਰੀਜ਼ਾਂ ਦਾ ਸਮੇਂ ਸਿਰ ਬਿਨਾਂ ਕਿਸੇ ਦੇਰੀ ਦੇ ਇਲਾਜ ਤੇ ਚੈੱਕਅੱਪ ਕੀਤਾ ਜਾਵੇ।
ਇਸ ਦੇ ਨਾਲ ਹੀ ਮਰੀਜ਼ਾਂ ਦੇ ਸਾਰੇ ਟੈਸਟ ਇਸ ਹਸਪਤਾਲ ਵਿਕੇ ਬਣੀਆਂ ਲੈਬਾਰਟਰੀ ਵਿਚੋਂ ਹੀ ਕਰਵਾਏ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਜਦੀ ਮੁਸ਼ਕਲ ਨਾ ਆਵੇ ਤੇ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਅ ਕਰਦੇ ਹੋਏ ਇਲਾਜ ਕੀਤਾ ਜਾਵੇ। ਇਸ ਦੇ ਨਾਲ-ਨਾਲ ਵਿਭਾਗ ਦੀ ਸਫਾਈ ਤੇ ਉਸ ਦੇ ਨਾਲ ਲੱਗਦੇ ਵਰਾਂਡਿਆਂ, ਲਾਅਨ ਆਦਿ ਦੀ ਸਫਾਈ ਵੱਲ ਵੀ ਖਾਸ ਧਿਆਨ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: